Punjabi Version

  |   Golden Temple Hukamnama

Ang: 682

ਧਨਾਸਰੀ ਪੰਜਵੀਂ ਪਾਤਿਸ਼ਾਹੀ। ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਸੁਆਮੀ ਆਪਣੇ ਗੋਲੇ ਨੂੰ ਔਖਾ ਵੇਲਾ ਨਹੀਂ ਦੇਖਣ ਦਿੰਦਾ। ਆਪਣਾ ਹੱਥ ਦੇ ਕੇ, ਉਹ ਆਪਣੇ ਗੋਲੇ ਦੀ ਰੱਖਿਆ ਕਰਦਾ ਹੈ ਤੇ ਹਰ ਸਾਹ ਨਾਲ ਉਸ ਦੀ ਪਾਲਣ-ਪੋਸਣਾ ਕਰਦਾ ਹੈ। ਮੈਂਡਾ ਮਨ ਸੁਆਮੀ ਨਾਲ ਜੁੜਿਆ ਰਹਿੰਦਾ ਹੈ। ਮੁੱਢ ਤੋਂ ਲੈ ਕੇ ਅਖੀਰ ਤਾਂਈਂ ਸੁਆਮੀ ਮੇਰਾ ਸਦਾ ਹੀ ਸਹਾਇਕ ਹੈ, ਧਨਤਾ ਜੋਗ ਅਤੇ ਸਮਰਥ ਹੈ ਮੇਰਾ ਮਿੱਤਰ! ਠਹਿਰਾਉ। ਪ੍ਰਭੂ ਦੀ ਅਲੋਕਿਕ ਵਿਸ਼ਾਲਤਾ ਨੂੰ ਵੇਖ ਕੇ ਮੇਰਾ ਚਿੱਤ ਪ੍ਰਸੰਨ ਹੋ ਗਿਆ ਹੈ। ਸਾਹਿਬ ਦਾ ਚਿੰਤਨ ਤੇ ਆਰਾਧਨ ਕਰਨ ਦੁਆਰਾ ਨਾਨਕ ਅਨੰਦ (ਸਦੀਵੀ ਖੇੜੇ) ਮਾਣਦਾ ਹੈ। ਸਰਬ ਵਿਆਪਕ ਸੁਆਮੀ ਨੇ ਉਸ ਦੀ ਲੱਜਿਆ ਰੱਖ ਲਈ ਹੈ। ਧਨਾਸਰੀ ਪੰਜਵੀਂ ਪਾਤਿਸ਼ਾਹੀ। ਜੋ ਜੀਵਨ ਦੇ ਦਾਤਾਰ ਸੁਆਮੀ ਨੂੰ ਭੁਲਾਉਂਦਾ ਹੈ, ਤੂੰ ਉਸ ਨੂੰ ਨਿਕਰਮਣ ਗਿਣ ਲੈ। ਜਿਸ ਦੇ ਚਿੱਤ ਦਾ ਪ੍ਰਭੂ ਦੇ ਚਰਨ ਕੰਵਲਾਂ ਨਾਲ ਪ੍ਰੇਮ ਹੈ ਉਹ ਅੰਮ੍ਰਿਤ ਦੇ ਸਰੋਵਰ ਨੂੰ ਪਾ ਲੈਂਦਾ ਹੈ। ਤੇਰਾ ਗੋਲਾ ਰਾਮ ਨਾਮ ਦੇ ਪ੍ਰੇਮ ਅੰਦਰ ਜਾਗਦਾ ਹੈ। ਉਸ ਦੇ ਸਰੀਰ ਤੋਂ ਸਾਰੀ ਸੁਸਤੀ ਦੂਰ ਹੋ ਗਈ ਹੈ ਅਤੇ ਉਸ ਦੀ ਜਿੰਦੜੀ ਪਿਆਰੇ ਨਾਲ ਜੁੜ ਗਈ ਹੈ। ਠਹਿਰਾਉ। ਜਿਥੇ ਕਿਤੇ ਭੀ ਮੈਂ ਵੇਖਦਾ ਹਾਂ, ਓਥੇ ਹੀ ਵਿਆਪਕ ਸੁਆਮੀ ਮਾਲਾ ਦੇ ਧਾਗੇ ਸਮਾਨ ਹੈ, ਜਿਸ ਵਿੱਚ ਸਾਰੇ ਦਿਲ ਪਰੋਏ ਹਨ। ਹਰੀ ਨਾਮ ਦੇ ਪਾਣੀ ਨੂੰ ਪੀ ਕੇ ਗੋਲੇ ਨਾਨਕ ਨੇ ਹੋਰ ਸਾਰੀਆਂ ਪ੍ਰੀਤਾਂ ਛੱਡ ਦਿੱਤੀਆਂ ਹਨ। ਧਨਾਸਰੀ ਪੰਜਵੀਂ ਪਾਤਿਸ਼ਾਹੀ। ਸਾਹਿਬ ਦੇ ਗੋਲੇ ਦੇ ਸਾਰੇ ਕਾਰਜ ਰਾਸ ਹੋ ਗਏ ਹਨ। ਪਰਮ ਜ਼ਹਿਰੀਲੇ ਕਲਯੁੱਗ ਅੰਦਰ ਪ੍ਰਮੇਸ਼ਰ ਨੇ ਉਸ ਦੀ ਇੱਜ਼ਤ ਆਬਰੂ ਰੱਖ ਲਈ ਹੈ। ਠਹਿਰਾਉੇ। ਉਹ ਆਪਣੇ ਪ੍ਰਭੂ ਪ੍ਰਮੇਸ਼ਰ ਦਾ ਆਰਾਧਨ ਦੇ ਚਿੰਤਨ ਕਰਦਾ ਹੈ ਅਤੇ ਇਸ ਲਈ ਮੌਤ ਦਾ ਫਰੇਸ਼ਤਾ ਉਸ ਦੇ ਲਾਗੇ ਨਹੀਂ ਫਟਕਦਾ। ਵਾਹਿਗੁਰੂ ਦਾ ਗੋਲਾ, ਕਲਿਆਣ ਦੇ ਬਿਸਰਾਮ ਅਸਥਾਨ, ਸਤਿ ਸੰਗਤ, ਅੰਦਰ ਵਾਹਿਗੁਰੂ ਦੇ ਘਰ ਨੂੰ ਪਾ ਲੈਂਦਾ ਹੈ। ਸਾਹਿਬ ਦੇ ਕੰਵਲ ਪੈਰ ਹੀ ਉਸ ਦੇ ਗੁਮਾਸ਼ਤੇ ਲਈ ਧਨ ਦੀ ਥੈਲੀ ਹਨ, ਉਨ੍ਹਾਂ ਅੰਦਰ ਉਸ ਨੂੰ ਕ੍ਰੋੜਾਂ ਹੀ ਖੁਸ਼ੀਆਂ ਤੇ ਸੁਖ ਪ੍ਰਾਪਤ ਹੁੰਦੇ ਹਨ। ਦਿਹੁੰ ਰਾਤ ਉਹ ਸੁਆਮੀ ਮਾਲਕ ਦਾ ਆਰਾਧਨ ਕਰਦਾ ਹੈ। ਨਾਨਕ ਉਸ ਉਤੋਂ ਹਮੇਸ਼ਾਂ ਬਲਿਹਾਰਨੇ ਜਾਂਦਾ ਹੈ। ਧਨਾਸਰੀ ਪੰਜਵੀਂ ਪਾਤਿਸ਼ਾਹੀ। ਮੈਂ ਆਪਣੇ ਮਾਲਕ ਪਾਸੋਂ ਇਕ ਬਖਸ਼ੀਸ਼ ਮੰਗਦਾ ਹਾਂ। ਤੇਰੇ ਨਾਮ ਦਾ ਆਰਾਧਨ ਕਰਨ ਦੁਆਰਾ, ਹੇ ਪ੍ਰਭੂ! ਮੈਰੀਆਂ ਸਾਰੀਆਂ ਖਾਹਿਸ਼ਾਂ ਪੂਰੀਆਂ ਹੋ ਜਾਂਦੀਆਂ ਹਨ। ਠਹਿਰਾਉ। ਤੇਰੇ ਪੈਰ ਮੇਰੇ ਮਨ ਅੰਦਰ ਨਿਵਾਸ ਕਰਨ, ਅਤੇ ਮੈਨੂੰ ਸਾਧੂਆਂ ਦੀ ਸੰਗਤ ਪ੍ਰਾਪਤ ਹੋਵੇ। ਮੇਰਾ ਮਨ ਪਛਤਾਵੇ ਦੀ ਅੱਗ ਅੰਦਰ ਖੱਚਤ ਨਾਂ ਹੋਵੇ ਅਤੇ ਮੈਂ ਦਿਨ ਦੇ ਅੱਠੇ ਪਹਿਰ ਹੀ ਤੇਰਾ ਜੱਸ ਗਾਇਨ ਕਰਦਾ ਰਹਾਂ। ਮੈਂ ਆਪਣੀ ਬਾਲ ਅਵਸਥਾ ਵਿੱਚ ਵਾਹਿਗੁਰੂ ਦੀ ਟਹਿਲ ਕਮਾਵਾਂ ਅਤੇ ਆਪਣੀ ਵਿਚਕਾਰਲੀ ਤੇ ਅਖੀਰਲੀ ਆਰਬਲਾ ਵਿੱਚ ਸਾਹਿਬ ਦਾ ਸਿਮਰਨ ਕਰਾਂ। ਨਾਨਕ, ਜੋ ਸ਼੍ਰੋਮਣੀ ਸਾਹਿਬ ਦੇ ਪ੍ਰੇਮ ਨਾਲ ਰੰਗਿਆ ਗਿਆ ਹੈ, ਉਹ ਮੁੜ ਕੇ, ਨਾਂ ਹੀ ਗਰਭ ਵਿੱਚ ਪੈਂਦਾ ਹੈ ਤੇ ਨਾਂ ਹੀ ਛੁਪਦਾ ਹੈ। ਧਨਾਸਰੀ ਪੰਜਵੀਂ ਪਾਤਿਸ਼ਾਹੀ। ਸਾਰੀਆਂ ਵਸਤੂਆਂ ਲਈ ਮੈਂ ਆਪਣੇ ਸੁਆਮੀ ਅੱਗੇ ਹੀ ਪ੍ਰਾਰਥਨਾ ਕਰਦਾ ਹਾਂ। ਮਨੁੱਖ ਕੋਲੋਂ ਮੰਗਦਿਆਂ ਮੈਨੂੰ ਲੱਜਿਆ ਆਉਂਦੀ ਹੈ। ਸੁਆਮੀ ਦੇ ਆਰਾਧਨ ਦੁਆਰਾ ਕਲਿਆਣ ਪ੍ਰਾਪਤ ਹੁੰਦੀ ਹੈ। ਮੈਂ ਰਿਸ਼ੀਆਂ ਮੁਨੀਆਂ ਦੀਆਂ ਉਚਾਰੀਆਂ ਹੋਈਆਂ ਸਿੰਮਰਤੀਆਂ ਅਤੇ ਪੁਰਾਣ ਗਹੁ ਨਾਲ ਪੜ੍ਹੇ ਹਨ ਤੇ ਭੇਦ ਭੀ ਖੋਜੇ ਹਨ। ਉਹ ਸਾਰੇ ਕੂਕਦੇ ਹਨ: ਰਹਿਮਤ ਦੇ ਸਮੁੰਦਰ, ਸੁਆਮੀ ਦੀ ਘਾਲ ਕਮਾਉਣ ਦੁਆਰਾ ਸੱਚ ਦੀ ਪ੍ਰਾਪਤੀ ਹੁੰਦੀ ਹੈ ਅਤੇ ਪ੍ਰਾਣੀ ਦੇ ਦੋਵਨੂੰ ਜਹਾਨ (ਲੋਕ ਪ੍ਰਲੋਕ) ਸੌਰ ਜਾਂਦੇ ਹਨ। ਪ੍ਰਭੂ ਦੀ ਬੰਦਗੀ ਦੇ ਬਾਝੋਂ ਹੋਰ ਸਾਰੇ ਕਰਮ ਕਾਂਡ ਤੇ ਕੰਮ ਕਾਜ ਵਿਅਰਥ ਹਨ। ਸੰਤ ਗੁਰਦੇਵ ਦੇ ਮਿਲਣ ਨਾਲ ਸੋਗ ਮਿੱਟ ਜਾਂਦਾ ਹੈ ਅਤੇ ਜੰਮਣ ਤੇ ਮਰਨ ਦਾ ਡਰ ਦੂਰ ਹੋ ਜਾਂਦਾ ਹੈ, ਹੇ ਨਾਨਕ! ਧਨਾਸਰੀ ਪੰਜਵੀਂ ਪਾਤਿਸ਼ਾਹੀ। ਪ੍ਰਭੂ ਦੇ ਨਾਮ ਨਾਲ ਖਾਹਿਸ਼ ਮਿੱਟ ਜਾਂਦੀ ਹੈ। ਗੁਰਬਾਣੀ ਰਾਹੀਂ ਪਰਮ ਸੰਤੁਸ਼ਟਤਾ ਉਤਪੰਨ ਹੁੰਦੀ ਹੈ ਅਤੇ ਇਨਸਾਨ ਦੀ ਬਿਰਤੀ ਪੂਰੀ ਤਰ੍ਹਾਂ ਪ੍ਰਭੂ ਨਾਲ ਜੁੜ ਜਾਂਦੀ ਹੈ। ਠਹਿਰਾਉ।