[amritsar] - ਐੱਸ.ਜੀ.ਪੀ.ਸੀ ਦੀ ਅੰਤ੍ਰਿਗ ਕਮੇਟੀ ਦੀ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਜਾਰੀ

  |   Amritsarnews

ਅੰਮ੍ਰਿਤਸਰ/ਸੁਲਤਾਨਪੁਰ ਲੋਧੀ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ 'ਚ ਜਿਥੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਪ੍ਰਤੀ ਸਿੱਖ ਸੰਗਤ ਦੇ ਰੋਸ ਬਾਰੇ ਵਿਚਾਰ ਕੀਤਾ ਜਾਏਗਾ, ਉਥੇ ਹੀ ਅਕਾਲ ਤਖਤ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ।

ਪੰਥਕ ਸੂਤਰਾਂ ਮੁਤਾਬਕ ਬੈਠਕ 'ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ 'ਚੋਂ ਕਿਸੇ ਇਕ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਕੰਮ ਵੀ ਦਿੱਤਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਜਿੰਮੇਵਾਰੀ ਸੌਂਪੀ ਜਾ ਸਕਦੀ ਹੈ। ਇਸ ਦਾ ਮੁੱਖ ਕਾਰਨ ਗਿਆਨੀ ਹਰਪ੍ਰੀਤ ਸਿੰਘ ਪੀ.ਐੱਚ.ਡੀ. ਹੈ ਤੇ ਉਨ੍ਹਾਂ ਦੀ ਪੰਥਕ ਮਾਮਲਿਆਂ ਦੇ ਨਾਲ-ਨਾਲ ਹੋਰ ਵੀ ਅਨੇਕਾਂ ਮਾਮਲਿਆਂ 'ਤੇ ਚੰਗੀ ਪਕੜ ਹੈ।

ਫੋਟੋ - http://v.duta.us/3J_YPAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/qfa_dwAA

📲 Get Amritsar News on Whatsapp 💬