[amritsar] - ਪੁਤਲਾ ਕਾਰੀਗਰ ਝੱਲ ਰਹੇ ਮਹਿੰਗਾਈ ਦੀ ਮਾਰ (ਵੀਡੀਓ)

  |   Amritsarnews

ਅੰਮ੍ਰਿਤਸਰ (ਸੁਮਿਤ ਖੰਨਾ) : ਦੇਸ਼ ਭਰ 'ਚ 19 ਤਰੀਕ ਨੂੰ ਦੁਸਹਿਰੇ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਵੀ ਬਦੀ ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਤਿਉਹਾਰ ਸਬੰਧੀ ਬਣਾਏ ਜਾਂਦੇ ਪੁਤਲੇ ਤਿਆਰ ਕਰ ਲਏ ਗਏ ਹਨ। ਜਾਣਕਾਰੀ ਮੁਤਾਬਕ ਪਹਿਲਾਂ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲੇ ਕਾਫੀ ਵੱਡੇ ਹੁੰਦੇ ਸਨ ਪਰ ਇਸ ਸਾਲ ਮਹਿੰਗਾਈ ਦੇ ਚੱਲਦਿਆਂ ਇਨ੍ਹਾਂ ਦਾ ਸਾਈਜ਼ ਛੋਟਾ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਦੋਂ ਅੰਮ੍ਰਿਤਸਰ 'ਚ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਸਾਲ ਮਟੀਰੀਅਲ ਮਹਿੰਗਾ ਹੋਣ ਕਾਰਨ ਉਨ੍ਹਾਂ ਨੂੰ ਬੱਚਤ ਨਹੀਂ ਹੋ ਰਹੀ।

ਦੱਸ ਦਈਏ ਕਿ 19 ਅਕਤੂਬਰ ਨੂੰ ਦੁਸਹਿਰਾ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

ਇਥੇ ਪਡ੍ਹੋ ਪੁਰੀ ਖਬਰ — - http://v.duta.us/kaDcTAAA

📲 Get Amritsar News on Whatsapp 💬