[chandigarh] - ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ
ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਹਿਮ ਵਿਸ਼ਿਆਂ 'ਤੇ ਵਿਚਾਰ-ਵਟਾਂਦਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦਿੱਲੀ ਪੁੱਜੇ। ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪਰਾਲੀ ਦੇ ਮਸਲੇ 'ਤੇ ਹੱਲ ਲਈ ਕੇਂਦਰ ਸਰਕਾਰ ਦੀ ਮਦਦ ਮੰਗੀ। ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਵਿਚਾਰ-ਵਟਾਂਦਰਾ ਕੀਤਾ।
ਇਸ ਤੋਂ ਇਲਾਵਾ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਾਲ ਕੈਪਟਨ ਵਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ। ਦੱਸ ਦੇਈਏ ਕਿ ਦਿੱਲੀ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਵੀ ਮਿਲਣ ਦਾ ਪ੍ਰੋਗਰਾਮ ਸੀ ਪਰ ਇਹ ਪ੍ਰੋਗਰਾਮ ਰੱਦ ਹੋਣ ਕਾਰਨ ਕੈਪਟਨ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਕਰ ਸਕੇ।
ਫੋਟੋ - http://v.duta.us/mOUcNwAA
ਇਥੇ ਪਡ੍ਹੋ ਪੁਰੀ ਖਬਰ — - http://v.duta.us/F6M4gQAA