[firozepur-fazilka] - ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਸਣੇ 3 ਗ੍ਰਿਫਤਾਰ, 1 ਫਰਾਰ

  |   Firozepur-Fazilkanews

ਅਬੋਹਰ, (ਸੁਨੀਲ)– ਨਗਰ ਥਾਣਾ ਨੰਬਰ 2 ਦੀ ਪੁਲਸ ਨੇ ਇਕ ਵਿਅਕਤੀ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕਰ ਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੌਲਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਪੁਲਸ ਪਾਰਟੀ ਸਣੇ ਸ਼੍ਰੀ ਗੰਗਾਨਗਰ ਰੋਡ ਬਾਈਪਾਸ ’ਤੇ ਗਸ਼ਤ ਕਰ ਰਹੇ ਸਨ। ਉਨ੍ਹਾਂ ਮੁਖਬਰ ਦੀ ਸੂਚਨਾ ਦੇ ਅਾਧਾਰ ’ਤੇ ਛਾਪਾ ਮਾਰ ਕੇ ਨਰੇਸ਼ ਕੁਮਾਰ ਉਰਫ ਸ਼ੰਟੀ ਪੁੱਤਰ ਰੋਸ਼ਨ ਲਾਲ ਵਾਸੀ ਸ਼ਹੀਦ ਭਗਤ ਸਿੰਘ ਨਗਰ ਅਬੋਹਰ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਨਿਸ਼ਾਨ ਹਰਿਆਣਾ ਸਣੇ ਗ੍ਰਿਫਤਾਰ ਕਰ ਲਿਆ।

ਜਲਾਲਾਬਾਦ, (ਬੰਟੀ, ਦੀਪਕ, ਬਜਾਜ)–ਥਾਣਾ ਸਦਰ ਦੀ ਪੁਲਸ ਨੇ ਪਿੰਡ ਸੁਖੇਰਾ ਬੋਦਲਾ ’ਚ ਇਕ ਵਿਅਕਤੀ ਨੂੰ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਮੁਖਬਰੀ ਮਿਲੀ ਸੀ ਕਿ ਅਸ਼ੋਕ ਕੁਮਾਰ ਪੁੱਤਰ ਕਸ਼ਮੀਰ ਸਿੰਘ ਵਾਸੀ ਸੁਖੇਰਾ ਬੋਦਲਾ ਘਰ ਵਿਚ ਨਾਜਾਇਜ਼ ਸ਼ਰਾਬ ਕੱਢਦਾ ਹੈ, ਜੇਕਰ ਰੇਡ ਕੀਤੀ ਜਾਵੇ ਤਾਂ ਦੋਸ਼ੀ ਕਾਬੂ ਆ ਸਕਦਾ ਹੈ। ਪੁਲਸ ਨੇ ਉਕਤ ਦੋਸ਼ੀ ਦੇ ਘਰ ਰੇਡ ਕਰ ਕੇ ਉਸ ਨੂੰ 10 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ, ਜਿਸ ’ਤੇ ਪਰਚਾ ਦਰਜ ਕਰ ਲਿਆ ਗਿਆ ਹੈ।...

ਫੋਟੋ - http://v.duta.us/gp9UFAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/g2MSSwAA

📲 Get Firozepur-Fazilka News on Whatsapp 💬