[gurdaspur] - ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ

  |   Gurdaspurnews

ਗੁਰਦਾਸਪੁਰ, (ਹਰਮਨਪ੍ਰੀਤ)- ਅੱਜ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਵੱਲੋਂ ਜ਼ਲ੍ਹਿਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਨਾਰਮਲ ਕਲੌਨੀ ਵਾਟਰ ਵਰਕਸ ਵਿਖੇ ਮੀਟਿੰਗ ਕੀਤੀ ਗਈ ਜਿਸ ਦੌਰਾਨ ਮੁਲਾਜਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਯੂਨੀਅਨ ਦੇ ਅਹੁਦੇਦਾਰਾਂ ਨੇ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਨਾਅਰੇਬਾਜੀ ਕੀਤੀ। ਬਾਜਵਾ ਨੇ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿਚ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਪੱਕੇ ਕਰਨ ਅਤੇ ਉਨ੍ਹਾਂ ਦੀਆਂ ਤਨਖਾਹਾਂ ਘਟਾ ਕੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਬ੍ਰਾਂਚ ਪ੍ਰਧਾਨ ਨਰਬੀਰ ਸਿੰਘ, ਜ਼ਿਲਾ ਸਕੱਤਰ ਰਵਿੰਦਰ ਸੈਣੀ, ਸੂਬਾ ਆਗੂ ਸੁਖਜੀਤ ਕੁਮਾਰ ਅਤੇ ਸੁਭਾਸ਼ ਚੰਦਰ ਨੇ ਵਿਭਾਗ ਦੇ ਪੰਚਾਇਤੀਕਰਨ ਦੀ ਕਾਰਵਾਈ ਨੂੰ ਰੱਦ ਜਾਵੇ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਡੀ.ਏ ਦੀਆਂ ਕਿਸ਼ਤਾਂ ਅਤੇ ਬਕਾਏ ਦੀਆਂ ਰਕਮਾਂ ਨੂੰ ਤੁਰੰਤ ਜਾਰੀ ਨਾ ਕੀਤੀਆਂ ਗਈਆਂ ਤਾਂ ਜਥੇਬੰਦੀ ਤਿੱਖੇ ਸੰਘਰਸ਼ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਵੇਦ ਪਾਲ, ਚਰਨ ਦਾਸ, ਰਾਜਪਾਲ ਦਾਸ, ਰਸ਼ਪਾਲ ਦਾਸ, ਭੁਪਿੰਦਰ ਸਿੰਘ, ਅਮਰੀਕ ਸਿੰਘ, ਸ਼ਾਮ ਲਾਲ, ਕੇਵਲ ਕ੍ਰਿਸ਼ਨ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਕ੍ਰਿਪਾਲ ਸਿੰਘ, ਕੁਲਭੁਸ਼ਨ ਕੁਮਾਰ, ਰਾਜੇਸ ਕੁਮਾਰ ਦੀਨਾਨਗਰ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਮੋਹਨ ਲਾਲ, ਸੰਸਾਰ ਚੰਦ, ਬਲਵੰਤ ਸਿੰਘ, ਜਤਿੰਦਰ ਪਾਲ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

ਫੋਟੋ - http://v.duta.us/r7VsjwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/Xie1CQAA

📲 Get Gurdaspur News on Whatsapp 💬