[sangrur-barnala] - ਪਰਾਲੀ ਨਾ ਸਾੜਨ ਦੇ ਹੁਕਮਾਂ 'ਤੇ ਕਿਸਾਨ ਸਖਤ, ਸਰਕਾਰ ਨੂੰ ਸਿੱਧੀ ਚਿਤਾਵਨੀ

  |   Sangrur-Barnalanews

ਬਰਨਾਲਾ : ਪੰਜਾਬ ਸਰਕਾਰ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਹੁਕਮਾਂ ਨੂੰ ਬਰਨਾਲਾ ਦੇ ਕਿਸਾਨਾਂ ਨੇ ਠੇਂਗਾ ਦਿਖਾ ਦਿੱਤਾ ਹੈ। ਕਿਸਾਨ ਆਗੂਆਂ ਨੇ ਪਰਾਲੀ ਨੂੰ ਅੱਗ ਲਗਾਉਂਦੇ ਹੋਏ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਜੇ ਕੋਈ ਅਫਸਰ ਉਨ੍ਹਾਂ ਨੂੰ ਇਸ ਕੰਮ ਤੋਂ ਰੋਕਣ ਆਇਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ। ਬਰਨਾਲਾ ਦੇ ਮਹਿਲ ਕਲਾਂ ਵਿਚ ਕਿਸਾਨ ਯੂਨੀਅਨਾਂ ਪਰਾਲੀ ਨੂੰ ਅੱਗ ਲਗਾਉਣ ਦੇ ਮੁੱਦੇ ਨੂੰ ਲੈ ਕੇ ਇਕ ਜੁੱਟ ਹੋ ਗਈਆਂ ਹਨ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਹੀਂ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੇ ਇੱਵਜ ਵਿਚ ਕੇਂਦਰ ਸਰਕਾਰ ਵਲੋਂ 100 ਰੁਪਿਆ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਕੀਤੀ ਗਈ ਮੰਗ ਤੋਂ ਬਾਅਦ ਹੁਣ ਕਿਸਾਨਾਂ ਨੇ ਪਰਾਲੀ ਨਾ ਸਾੜਨ ਦੀ ਵੱਡੀ ਸ਼ਰਤ ਰੱਖ ਦਿੱਤੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ 200 ਰੁਪਏ ਪ੍ਰਤੀ ਕੁਇੰਟਲ ਦਾ ਮੁਆਵਜ਼ਾ ਦੇਵੇ ਤਾਂ ਉਹ ਪਰਾਲੀ ਸਾੜਨੀ ਬੰਦ ਕਰ ਦੇਣਗੇ।...

ਫੋਟੋ - http://v.duta.us/jZAIzAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/K6tHMgAA

📲 Get Sangrur-barnala News on Whatsapp 💬