[sangrur-barnala] - ਮਰਨ ਵਰਤ ’ਤੇ ਬੈਠੇ ਅਧਿਆਪਕਾਂ ਦੇ ਹੱਕ ’ਚ ਫੂਕੀ ਪੰਜਾਬ ਸਰਕਾਰ ਦੀ ਅਰਥੀ

  |   Sangrur-Barnalanews

ਬਰਨਾਲਾ, (ਵਿਵੇਕ ਸਿੰਧਵਾਨੀ)- 3 ਅਕਤੂਬਰ ਨੂੰ ਪੰਜਾਬ ਕੈਬਨਿਟ ਵੱਲੋਂ ਪਿਛਲੇ ਦਸ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ 8886 ਐੱਸ. ਐੱਸ. ਏ./ਰਮਸਾ, ਅਾਦਰਸ਼ ਤੇ ਮਾਡਲ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਆਡ਼ ’ਚ ਮੌਜੂਦਾ ਮਿਲ ਰਹੀਆਂ ਤਨਖਾਹਾਂ ’ਤੇ 65 ਤੋਂ 75 ਫੀਸਦੀ ਕਟੌਤੀ ਕਰਨ ਦੇ ਨੀਤੀਗਤ ਕਤਲ ਦੇ ਫੈਸਲੇ ਖਿਲਾਫ਼ ਅਤੇ ਪੂਰੀਆਂ ਤਨਖਾਹਾਂ ’ਤੇ ਰੈਗੂਲਰ ਕਰਵਾਉਣ ਲਈ 7 ਅਕਤੂਬਰ ਤੋਂ ਪਟਿਆਲਾ ਦੁੱਖ ਨਿਵਾਰਣ ਸਾਹਮਣੇ ‘ਸਾਂਝਾ ਅਧਿਆਪਕ ਮੋਰਚਾ’ ਦੀ ਅਗਵਾਈ ਹੇਠ ਚੱਲ ਰਹੇ ਪੱਕੇ ਮੋਰਚੇ ’ਚ ਮਰਨ ਵਰਤ ’ਤੇ ਬੈਠੇ 11 ਅਧਿਆਪਕਾਂ ਤੇ 6 ਮਹਿਲਾ ਅਧਿਆਪਕਾਂ ਦੀ ਹਾਲਤ ਵਿਗਡ਼ਨ ’ਤੇ 11ਵੇਂ ਦਿਨ ਤੱਕ ਵੀ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਅਤੇ ਕਿਸੇ ਵੀ ਸਰਕਾਰੀ ਅਧਿਕਾਰੀ ਵੱਲੋਂ ਸਾਰ ਨਾ ਲੈਣ ਦੇ ਰੋਸ ਵਜੋਂ ਸੂਬਾ ਪੱਧਰੀ ਫੈਸਲੇ ਅਨੁਸਾਰ ਅਧਿਆਪਕਾਂ ਵੱਲੋਂ ‘ਕਾਲਾ ਹਫ਼ਤਾ’ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਛੁੱਟੀ ਤੋਂ ਬਾਅਦ ਵੱਖ-ਵੱਖ ਸਕੂਲਾਂ ਦੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ, ਮਾਪਿਆਂ, ਕਮੇਟੀ ਮੈਂਬਰਾਂ, ਕਲੱਬਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲਾਂ ਦੇ ਸਾਹਮਣੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।...

ਫੋਟੋ - http://v.duta.us/OZCIBAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/V0EdVgAA

📲 Get Sangrur-barnala News on Whatsapp 💬