[amritsar] - ਨੈਸ਼ਨਲ ਹੈਲਥ ਮਿਸ਼ਨ ਦੇ ਸੱਦੇ ’ਤੇ ਮੁਲਾਜ਼ਮਾਂ ਨੇ ਕੀਤੀ ਹਡ਼ਤਾਲ

  |   Amritsarnews

ਅੰਮ੍ਰਿਤਸਰ, (ਦਲਜੀਤ)- ਨੈਸ਼ਨਲ ਹੈਲਥ ਮਿਸ਼ਨ ਦੇ ਸੱਦੇ ’ਤੇ ਐੱਨ. ਐੱਚ. ਐੱਮ. ਦੇ ਮੁਲਾਜ਼ਮ ਇਕ ਦਿਨ ਦੀ ਹਡ਼ਤਾਲ ’ਤੇ ਜਾਣ ਕਾਰਨ ਅੱਜ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਅਾਂ, ਜਿਸ ਕਾਰਨ ਕਈ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਹਡ਼ਤਾਲ ਤਹਿਤ ਜ਼ਿਲਾ ਅੰਮ੍ਰਿਤਸਰ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਸਾਰੇ ਮੁਲਾਜ਼ਮਾਂ ਨੇ ਦਫਤਰ ਤੇ ਬਲਾਕਾਂ ਵਿਚ ਕੇਂਦਰ ਅਤੇ ਰਾਜ ਸਰਕਾਰ ਦੀਅਾਂ ਮਾਰੂ ਨੀਤੀਅਾਂ ਖਿਲਾਫ ਰੋਸ ਮੁਜ਼ਾਹਰਾ ਕੀਤਾ। ਹਡ਼ਤਾਲ ਕਾਰਨ ਸਿਹਤ ਵਿਭਾਗ ਦੀਆਂ ਟੀਕਾਕਰਨ, ਜੱਚਾ-ਬੱਚਾ, ਟੀ. ਬੀ., ਲੈਪਰੋਸੀ ਆਦਿ ਦੀਅਾਂ ਸੇਵਾਵਾਂ ਪ੍ਰਭਾਵਿਤ ਹੋਈਅਾਂ।

ਕਰਮਚਾਰੀਅਾਂ ਦਾ ਦੋਸ਼ ਹੈ ਕਿ ਪਿਛਲੇ 15 ਸਾਲਾਂ ਤੋਂ ਸਰਕਾਰ ਬਹੁਤ ਘੱਟ ਤਨਖਾਹ ਦੇ ਕੇ ਉਨ੍ਹਾਂ ਦਾ ਆਰਥਿਕ ਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ। ਵਿਭਾਗ ਵਿਚ ਖਾਲੀ ਪੋਸਟਾਂ ਹੋਣ ਦੇ ਬਾਵਜੂਦ ਐੱਨ. ਐੱਚ. ਐੱਮ. ਕਰਮਚਾਰੀਅਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਮੁਲਾਜ਼ਮਾਂ ਦੀ ਮੰਗ ਹੈ ਕਿ ਸਰਕਾਰ ਉਨ੍ਹਾਂ ਨੂੰ ਪੱਕਾ ਕਰੇ ਜਾਂ ਹਰਿਆਣਾ ਦੀ ਤਰਜ਼ ’ਤੇ ਪੇ-ਸਕੇਲ ਲਾਗੂ ਕਰੇ, ਨਹੀਂ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਫੋਟੋ - http://v.duta.us/Z_7nKQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/HZiIAQAA

📲 Get Amritsar News on Whatsapp 💬