[kapurthala-phagwara] - ਐੱਨ. ਐੱਚ. ਐੱਮ. ਕਰਮਚਾਰੀਆਂ ਨੇ ਮੰਗਾਂ ਸਬੰਧੀ ਕੀਤੀ ਹਡ਼ਤਾਲ

  |   Kapurthala-Phagwaranews

ਕਪੂਰਥਲਾ, (ਗੁਰਵਿੰਦਰ ਕੌਰ)- ਆਲ ਇੰਡੀਆਂ ਐੱਨ. ਐੱਚ. ਐੱਮ. ਕਰਮਚਾਰੀ ਸੰਘ ਵੱਲੋਂ ਕੀਤੀ ਦੇਸ਼ ਵਿਆਪੀ ਹਡ਼ਤਾਲ ਦੇ ਸੱਦੇ ’ਤੇ ਅੱਜ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਵੱਲੋਂ ਅੱਜ ਆਪਣੀਆਂ ਹੱਕੀ ਮੰਗਾਂ ਸਬੰਧੀ ਸਿਵਲ ਸਰਜਨ ਕਪੂਰਥਲਾ ਦੇ ਦਫਤਰ ਅੱਗੇ ਹਡ਼ਤਾਲ ਕਰ ਕੇ ਧਰਨਾ ਲਾਇਆ ਗਿਆ। ਇਸ ਸਮੇਂ ਸਮੂਹ ਕਰਮਚਾਰੀਆਂ ਵਲੋਂ ਹਡ਼ਤਾਲ ਦੌਰਾਨ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰ ਬੰਗਾ ਨੂੰ ਇਕ ਮੰਗ-ਪੱਤਰ ਦਿੱਤਾ ਗਿਆ। ਸਮੂਹ ਕਰਮਚਾਰੀਆਂ ਨੇ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਕਰੀਬ 9 ਹਜ਼ਾਰ ਕਰਮਚਾਰੀ ਬਹੁਤ ਹੀ ਨਿਗੂਣੀਆਂ ਤਣਖਾਹਾਂ ਤੇ ਲੰਮੇ ਸਮੇਂ ਤੋਂ ਕੰਮ ਕਰਦੇ ਆ ਰਹੇ ਹਨ ਤੇ ਇਸ ਮਹਿੰਗਾਈ ਭਰੇ ਦੌਰ ਵਿਚ ਪਰਿਵਾਰਾਂ ਦਾ ਖਰਚਾ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕਈ ਵਾਰ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਹੈ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਤੋਂ ਪਾਸਾ ਵੱਟੇ ਬੈਠੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਸ ਰਵੱਈਏ ਵਿਰੱਧ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਿਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਤੇ ਇਸ ਨੂੰ ਸਹਿਣ ਨਹੀਂ ਕੀਤਾ ਜਾਏਗਾ।...

ਫੋਟੋ - http://v.duta.us/pLUoGAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/gfnWOgAA

📲 Get Kapurthala-Phagwara News on Whatsapp 💬