[patiala] - ਮੋਦੀ ਕਾਲਜ ਦੀ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਵੱਲੋਂ ਧਰਨਾ

  |   Patialanews

ਪਟਿਆਲਾ, (ਜੋਸਨ)- ਪ੍ਰਾਈਵੇਟ ਕਾਲਜਜ਼ ਦੀ ਨਾਨ-ਟੀਚਿੰਗ ਯੂਨੀਅਨ (ਏਡਿਡ ਅਤੇ ਅਨ-ਏਡਿਡ) ਦੇ ਨਿਰਦੇਸ਼ਾਂ ਤਹਿਤ ਅੱਜ ਕਾਲਜ ਦੇ ਮੇਨ ਗੇਟ ਅੱਗੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ-ਖਿਲਾਫ਼ੀ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਨੇਤਾਵਾਂ ਨੇ ਕਿਹਾ ਕਿ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਨਾਨ-ਟੀਚਿੰਗ ਸਟਾਫ਼ ਨੂੰ ਦਿੱਤੀ ਗਈ ਪੇ-ਪੈਰਿਟੀ ਦੇ ਆਧਾਰ ’ਤੇ ਪੰਜਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਕ ਸੋਧਿਆ ਐੱਚ. ਆਰ. ਏ. ਅਤੇ ਮੈਡੀਕਲ ਭੱਤਾ ਜਾਰੀ ਕੀਤਾ ਜਾਵੇ। ਸੋਧੇ ਗ੍ਰੇਡ-ਪੇ ਲਾਉਣ, ਕਰਮਚਾਰੀਆਂ ਦੀ ਭਰਤੀ ’ਤੇ ਲੱਗੀ ਰੋਕ ਹਟਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਅਤੇ ਅੰਤਰਿਮ ਰਾਹਤ ਜਾਰੀ ਨਾ ਕਰਨ ਕਾਰਨ ਪੰਜਾਬ ਸਰਕਾਰ ਵਿਰੁੱਧ ਨਾਨ-ਟੀਚਿੰਗ ਸਟਾਫ ’ਚ ਭਾਰੀ ਰੋਸ ਹੈ। ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ ਦੇ ਪੰਜਾਬ ਦੇ ਪ੍ਰੈੱਸ ਸਕੱਤਰ ਅਜੇ ਕੁਮਾਰ ਗੁਪਤਾ ਨੇ ਦੱਸਿਆ ਕਿ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨਾਲ ਯੂਨੀਅਨ ਦੇ ਨੁਮਾਇੰਦਿਆਂ ਨਾਲ ਤਿੰਨ ਵਾਰ ਮੁਲਾਕਾਤ ਹੋ ਚੁੱਕੀ ਹੈ। ਅਜੇ ਤੱਕ ਯੂਨੀਅਨ ਦੀਆਂ ਮੰਗਾਂ ਪ੍ਰਵਾਨ ਨਹੀਂ ਹੋਈਅਾਂ। ਇਸ ਤੋਂ ਇਲਾਵਾ ਯੂਨੀਅਨ ਵੱਲੋਂ ਵਿੱਤ ਮੰਤਰੀ ਪੰਜਾਬ ਨੂੰ ਵੀ ਤਿੰਨ ਵਾਰ ਮੰਗ-ਪੱਤਰ ਦਿੱਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਦੇ ਵਿਧਾਇਕਾਂ ਅਤੇ ਹੋਰ ਲੀਡਰਾਂ ਨੂੰ ਵੀ ਯੂਨੀਅਨ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵੱਖ-ਵੱਖ ਸਮੇਂ ’ਤੇ ਮੰਗ-ਪੱਤਰ ਦਿੱਤੇ ਜਾ ਚੁੱਕੇ ਹਨ। ਅਜੇ ਤੱਕ ਇਸ ਦਾ ਕੋਈ ਅਸਰ ਨਹੀਂ ਹੋ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਨਵੀਂ ਸਰਕਾਰ ਆਉਣ ’ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਤੁਰੰਤ ਕਰ ਦਿੱਤਾ ਜਾਵੇਗਾ। ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨਾਨ-ਟੀਚਿੰਗ ਇੰਪਲਾਈਜ਼ ਨਾਲ ਮਤਰੇਆ ਵਿਹਾਰ ਕੀਤਾ ਜਾ ਰਿਹਾ ਹੈ। ਕਾਲਜ ਵਿਚ ਕੰਮ ਕਰਦੇ ਟੀਚਿੰਗ ਅਮਲੇ ਨੂੰ ਸੋਧਿਆ ਮਕਾਨ ਭੱਤਾ, ਮੈਡੀਕਲ ਅਤੇ ਹੋਰ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।...

ਫੋਟੋ - http://v.duta.us/sM_UeQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/eaw4FgAA

📲 Get Patiala News on Whatsapp 💬