[chandigarh] - ਮਾਸਟਰ ਕੇਡਰ ਯੂਨੀਅਨ ਦਾ ਵਫਦ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ

  |   Chandigarhnews

ਚੰਡੀਗੜ੍ਹ (ਬਠਲਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਇਕ ਵਫਦ ਨੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਤੇ ਜਨਰਲ ਸਕੱਤਰ ਵਸ਼ਿੰਗਟਨ ਸਿੰਘ ਸਮੀਰੋਵਾਲ ਦੀ ਅਗਵਾਈ ਵਿਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਸੁਖਜੀਤਪਾਲ ਸਿੰਘ ਨਾਲ ਮੁਲਾਕਾਤ ਕੀਤੀ। ਵਫਦ ਨੇ ਮਾਸਟਰ ਕੇਡਰ ਦੇ ਲਟਕਦੇ ਆ ਰਹੇ ਮਸਲਿਆਂ ਸਬੰਧੀ ਚਰਚਾ ਕਰਦਿਆਂ ਅਧਿਆਪਕਾਂ ਦੀਆਂ ਤਰੱਕੀਆਂ ਦਾ ਰਾਹ ਤੁਰੰਤ ਖੋਲ੍ਹਣ ਦੀ ਮੰਗ ਕੀਤੀ। ਯੂਨੀਅਨ ਦੇ ਵਫਦ ਵਲੋਂ ਮਾਸਟਰ ਕੇਡਰ ਤੋਂ ਮੁੱਖ ਅਧਿਆਪਕਾਂ ਅਤੇ ਲੈਕਚਰਾਰਾਂ ਦੀਆਂ ਤਰੱਕੀਆਂ ਦੇ ਲਟਕਦੇ ਆ ਰਹੇ ਮਸਲੇ ਸਬੰਧੀ ਡੀ. ਪੀ. ਆਈ. ਦੇ ਧਿਆਨ ਵਿਚ ਲਿਆਂਦਾ। ਆਗੂਆਂ ਨੇ ਮਾਸਟਰ ਕੇਡਰ ਦੀਆਂ ਦੋ ਸਾਲਾਂ ਤੋਂ ਪੈਂਡਿੰਗ ਪਈਆਂ ਮਾਸਟਰ ਕੇਡਰ ਤੋਂ ਲੈਕਚਰਾਰ ਤੇ ਮੁੱਖ ਅਧਿਆਪਕਾਂ ਦੀਆਂ ਪਦ-ਉੱਨਤੀਆਂ ਜਲਦ ਕਰਨ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ। ਡੀ. ਪੀ. ਆਈ. ਨੇ ਵਫਦ ਨੂੰ ਭਰੋਸਾ ਦਿੱਤਾ ਕਿ ਸੀਨੀਆਰਤਾ ਸੂਚੀ ’ਤੇ ਇਤਰਾਜ਼ ਮੰਗੇ ਗਏ ਹਨ, ਜਿਨ੍ਹਾਂ ਤੋਂ ਬਾਅਦ ਸੂਚੀ ਨੂੰ ਅੰਤਿਮ ਰੂਪ ਦੇ ਕੇ ਤਰੱਕੀਆਂ ਦਾ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਅਧਿਆਪਕਾਂ ਦੇ ਹੋਰ ਮਸਲਿਆਂ ਸਬੰਧੀ ਵੀ ਚਰਚਾ ਕੀਤੀ ਗਈ। ਆਗੂਆਂ ਨੇ ਮੀਟਿੰਗ ਤੋਂ ਬਾਅਦ ਗੱਲਬਾਤ ਦੌਰਾਨ ਦੱਸਿਆ ਕਿ ਮਾਸਟਰ ਕੇਡਰ ਤੋਂ ਲੈਕਚਰਾਰ ਤੇ ਮੁੱਖ ਅਧਿਆਪਕਾਂ ਦੀਆਂ ਤਰੱਕੀਆਂ ਨੂੰ ਛੇਤੀ ਬੂਰ ਪੈਣ ਦੀ ਸੰਭਾਵਨਾ ਬਣੀ ਹੈ। ਇਸ ਮੌਕੇ ਕੁਲਵਿੰਦਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਕਾਹਲੋਂ, ਜਗਤਾਰ ਸਿੰਘ ਤੇ ਲਖਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ। ਕੈਪਸ਼ਨ

ਫੋਟੋ - http://v.duta.us/h6JvqgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/SuGmEgAA

📲 Get Chandigarh News on Whatsapp 💬