[kapurthala-phagwara] - ਨਹਿਰੂ ਯੁਵਾ ਕੇਂਦਰ ਵੱਲੋਂ ਨੌਜਵਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ

  |   Kapurthala-Phagwaranews

ਕਪੂਰਥਲਾ (ਗੁਰਵਿੰਦਰ ਕੌਰ)-ਨਹਿਰੂ ਯੁਵਾ ਕੇਂਦਰ ਦੇ ਜ਼ਿਲਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ. ਪੀ. ਓ. ਮੈਡਮ ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਆਈ. ਟੀ. ਆਈ. ਕਪੂਰਥਲਾ ਵਿਖੇ ‘ਅਵੇਅਰਨੈੱਸ ਐਂਡ ਐਜ਼ੂੂੂਕੇਸ਼ਨ ਆਨ ਪੋਜ਼ੀਟਿਵਟੀ’ ਪ੍ਰੋਗਰਾਮ ਕਰਵਾਇਆ ਗਿਆ। ਸਮਾਗਮ ਦਾ ਉਦਘਾਟਨ ਕਰਦਿਆਂ ਮੈਡਮ ਅਮਨਪ੍ਰੀਤ ਕੌਰ ਨੇ ਭਾਰਤ ਸਰਕਾਰ ਵੱਲੋਂ ਨੌਜਵਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਮੁਲਕ ਦੀ ਤਰੱਕੀ ’ਚ ਹਿੱਸਾ ਪਾਉਣਾ ਚਾਹੀਦਾ ਹੈ। ਸਰਕਾਰੀ ਆਈ. ਟੀ. ਆਈ ਕਪੂਰਥਲਾ ਦੇ ਪ੍ਰਿੰ. ਸ਼ਕਤੀ ਸਿੰਘ ਨੇ ਆਪਣੇ ਸੰਬੋਧਨ ’ਚ ਨਸ਼ਿਆਂ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਹੋਣ ਲਈ ਪ੍ਰੇਰਿਤ ਕੀਤਾ। ਨੋਡਲ ਅਫ਼ਸਰ ਐੱਨ. ਸੀ. ਸੀ ਗੁਰਦਾਵਲ ਸਿੰਘ ਨੇ ਕਿਹਾ ਕਿ ਨੌਜਵਾਨ ਧਰਮਾਂ, ਜਾਤਾਂ ਤੋਂ ਉੱਪਰ ਉੱਠ ਕੇ ਰਾਸ਼ਟਰ ਦੇ ਵਿਕਾਸ ਬਾਰੇ ਸੋਚਣ। ਸਹਾਇਕ ਮੈਨੇਜਰ ਯੂਨੀਅਨ ਬੈਂਕ ਕਪੂਰਥਲਾ ਗੌਰਵ ਨੇ ਕੈਸ਼ਲੈਸ ਅਤੇ ਜਨ-ਧਨ ਯੋਜਨਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਤੋਂ ਇਲਾਵਾ ਸੈਨੇਟਰੀ ਇੰਸਪੈਟਰ ਬਲਜਿੰਦਰ ਸਿੰਘ ਤੇ ਜ਼ਿਲਾ ਪ੍ਰੋਗਰਾਮ ਕੋਆਰਡੀਨੇਟਰ ‘ਸਵੱਛ ਭਾਰਤ’ ਮਿਸ਼ਨ ਗੁਰਸੇਵਕ ਸਿੰਘ ਧੰਜੂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਤੇ ਬੀਮਾਰੀਆਂ ਤੋਂ ਮੁਕਤ ਰੱਖਣ ਸਬੰਧੀ ਜਾਗਰੂਕ ਕੀਤਾ। ਮਾ. ਟ੍ਰੇਨਰ ਸੰਦੀਪ ਸਿੰਘ ਨੇ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬੰਸੀ ਲਾਲ, ਤਜਿੰਦਰ ਪਾਲ ਸਿੰਘ, ਲਖਰਾਜਪ੍ਰੀਤ ਸਿੰਘ, ਰਣਜੀਤ ਕੁਮਾਰ ਤੇ ਰੌਬਿਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।

ਫੋਟੋ - http://v.duta.us/NxgW-gAA

ਇਥੇ ਪਡ੍ਹੋ ਪੁਰੀ ਖਬਰ — - http://v.duta.us/jSpRjAAA

📲 Get Kapurthala-Phagwara News on Whatsapp 💬