[ludhiana-khanna] - ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰਾ

  |   Ludhiana-Khannanews

ਖੰਨਾ (ਮਾਲਵਾ)-ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਐੱਸ. ਆਰ. ਕਲੇਰ ਦੀ ਅਗਵਾਈ ’ਚ ਹੋਈ, ਜਿਸ ’ਚ ਐੱਸ. ਸੀ. ਤੇ ਬੀ. ਸੀ. ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਦੇ ਸਬੰਧ ’ਚ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਇੰਚਾਰਜ ਕਲੇਰ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਸੱਤਾ ਸੰਭਾਲਣ ’ਤੇ ਸ਼ੈਸ਼ਨ 2017-18 ’ਚ ਐੱਸ. ਸੀ. ਵਿਦਿਆਰਥੀਆਂ ਦੀ ਸੰਖਿਆ 1 ਲੱਖ ਦੇ ਕਰੀਬ ਘੱਟ ਗਈ ਅਤੇ ਜਿਹਡ਼ੇ ਵਿਦਿਆਰਥੀ ਇਸ ਸਕੀਮ ਅਧੀਨ ਸਰਕਾਰੀ, ਅਰਥ-ਸਰਕਾਰੀ, ਪ੍ਰਾਈਵੇਟ, ਆਈ. ਟੀ. ਆਈ. ’ਚ ਦਾਖਲਾ ਲੈਣਾ ਚਾਹੁੰਦੇ ਸਨ ਕਿਉਂਕਿ ਕਾਂਗਰਸ ਸਰਕਾਰ ਵਲੋਂ ਆਪਣੇ ਹਿੱਸੇ ਦੀ ਰਾਸ਼ੀ ਇਨ੍ਹਾਂ ਕਾਲਜਾਂ ਨੂੰ ਨਹੀਂ ਕਰਵਾਈ, ਜਿਸ ਕਰਕੇ ਇਨ੍ਹਾਂ ਕਾਲਜਾਂ ਜਿਨ੍ਹਾਂ ਦੀ ਗਿਣਤੀ 3606 ਦੇ ਕਰੀਬ ਬਣਦੀ ਹੈ, ਐੱਸ.ਸੀ. ਤੇ ਬੀ. ਸੀ. ਵਿਦਿਆਰਥੀਆਂ ਨੂੰ ਦਾਖਲੇ ਤੋਂ ਮਨ੍ਹਾਂ ਕਰ ਦਿੱਤਾ ਹੈ। ਸਰਕਾਰੀ ਅੰਕਡ਼ਿਆਂ ਅਨੁਸਾਰ ਸਿਰਫ਼ 1900 ਕਾਲਜ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਦਾਖਲਾ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਇਸ ਸ਼ੈਸ਼ਨ ’ਚ 2018-19 ਵਿਚ ਤਕਰੀਬਨ 1.5 ਲੱਖ ਦੇ ਕਰੀਬ ਵਿਦਿਆਰਥੀਆਂ ਦੀ ਗਿਣਤੀ ਘੱਟ ਗਈ ਹੈ। ਉਨ੍ਹਾਂ ਆਖਿਆ ਕਿ ਸਰਕਾਰੀ ਕਾਲਜਾਂ ’ਚ ਕੋਰਸਾਂ ਦੀ ਗਿਣਤੀ ਵਧਾਈ ਜਾਵੇ ਤੇ ਆਮਦਨ ਦੀ ਲਿਮਟ ਨੂੰ 2.5 ਲੱਖ ਤੋਂ ਵਧਾ ਕੇ 4 ਲੱਖ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਐੱਸ. ਸੀ./ਬੀ. ਸੀ. ਦੇ ਵਿਦਿਆਰਥੀਆਂ ਲਈ 4.75 ਕਰੋਡ਼ ਰੁਪਏ ਭੇਜ ਦਿੱਤੇ ਹਨ ਪਰ ਮੌਜੂਦਾ ਕਾਂਗਰਸ ਸਰਕਾਰ ਨੇ ਇਹ ਰਾਸ਼ੀ ਅੱਗੇ ਨਹੀਂ ਭੇਜੀ ਗਈ, ਜਿਸ ਕਰਕੇ ਵਿਦਿਆਰਥੀਆਂ ਦੇ ਭਵਿੱਖ ਖਤਰੇ ’ਚ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ 14 ਨਵੰਬਰ ਨੂੰ ਜਲੰਧਰ ਵਿਖੇ ਡੀ. ਸੀ. ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਮਨਸ਼ਾ ਦਲਿਤ ਵਿਰੋਧੀ ਹੈ, ਜਿਸ ਨੇ ਸੱਤਾ ਸੰਭਾਲਣ ਸਮੇਂ ਪੰਜਾਬ ਵਾਸੀਆਂ ਨਾਲ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਹਨ, ਜਿਨ੍ਹਾਂ ਤੋਂ ਉਹ ਮੁਕਰ ਚੁੱਕੀ ਹੈ। ਇਸ ਮੌਕੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਹਰਸੁਰਿੰਦਰ ਸਿੰਘ ਗਿੱਲ, ਸਾਬਕਾ ਪ੍ਰਧਾਨ ਸਤੀਸ਼ ਕੁਮਾਰ ਦੌਧਰੀਆ, ਪ੍ਰਧਾਨ ਇੰਦਰਜੀਤ ਸਿੰਘ ਲਾਂਬਾ, ਹਾਕਮ ਸਿੰਘ ਸੀਹਰਾ, ਜਥੇ. ਜਸਵੰਤ ਸਿੰਘ ਖਾਲਸਾ, ਪ੍ਰਧਾਨ ਦਰਸ਼ਨ ਸਿੰਘ, ਹਰਨੇਕ ਸਿੰਘ, ਅਜੀਤ ਸਿੰਘ, ਜਥੇ. ਬਲਦੇਵ ਸਿੰਘ ਖਾਲਸਾ, ਨਿਰਮਲ ਸਿੰਘ, ਸਤਪਾਲ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਰਾਜੂ ਕਾਉਂਕੇ, ਬਲਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਅਕਾਲੀ ਵਰਕਰ ਮੌਜੂਦ ਸਨ।

ਫੋਟੋ - http://v.duta.us/PRz8xQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/BRXXJQAA

📲 Get Ludhiana-Khanna News on Whatsapp 💬