[sangrur-barnala] - 'ਪ੍ਰਾਜੈਕਟਾਂ ਦਾ ਉਦਘਾਟਨ ਕਰਕੇ ਕੈਪਟਨ ਬਣਾ ਰਹੇ ਨੇ ਫੋਕੀ ਟੋਹਰ'

  |   Sangrur-Barnalanews

ਭਵਾਨੀਗੜ੍ਹ (ਕਾਂਸਲ)— ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਸੂਬੇ ਵਿਚ ਕਿਸਾਨਾਂ ਦੀ ਹਾਲਤ ਬਹੁਤ ਜ਼ਿਆਦਾ ਮਾੜੀ ਹੈ। ਕਿਉਂਕਿ ਝੋਨੇ ਦੀ ਫ਼ਸਲ ਦਾ ਝਾੜ 15 ਫੀਸਦੀ ਘੱਟ ਨਿਕਲਣ ਕਾਰਨ ਜਿੱਥੇ ਪੰਜਾਬ ਦੇ ਕਿਸਾਨਾਂ ਦਾ ਅਰਬਾਂ ਰੁਪਏ ਦਾ ਨੁਕਸਾਨ ਹੋਇਆ ਹੈ, ਉਥੇ ਹੀ ਇਸ ਨਾਲ ਪੰਜਾਬ ਦੀ ਪੂਰੀ ਆਰਥਿਕਤਾਂ ਨੂੰ ਵੀ ਵੱਡੀ ਮਾਰ ਪਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਸਥਾਨਕ ਅਨਾਜ਼ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਜਨਰਲ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਪੰਜਾਬ ਵਿਚ ਝੋਨੇ ਦੀ ਫ਼ਸਲ ਦਾ ਝਾੜ 25 ਤੋਂ 30 ਲੱਖ ਟਨ ਦੇ ਕਰੀਬ ਘੱਟ ਨਿਕਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ 'ਤੇ ਪੂਰੀ ਤਰ੍ਹਾਂ ਫੇਲ ਸਿੱਧ ਹੋਈ ਹੈ। ਸਰਕਾਰ ਵੱਲੋਂ ਸੂਬੇ ਵਿਚ ਮੁਲਾਜ਼ਮ ਵਰਗ ਨਾਲ ਵੀ ਨਾਦਰਸ਼ਾਹੀ ਵਤੀਰਾ ਅਪਣਾਇਆ ਜਾ ਰਿਹਾ ਹੈ ਅਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ ਕਰਨ ਦੀ ਥਾਂ ਕਟੌਤੀ ਕੀਤੇ ਜਾਣ ਕਾਰਨ ਅੱਜ ਸੂਬੇ ਦੇ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਸੜਕਾਂ 'ਤੇ ਆ ਕੇ ਸਰਕਾਰ ਦਾ ਵਿਰੋਧ ਕਰ ਰਹੇ ਹਨ। ਕੈਪਟਨ ਵਲੋਂ ਬੀਤੇ ਦਿਨ ਕੀਤੀ ਗਈ ਸੰਗਰੂਰ ਫੇਰੀ ਨੂੰ ਫਲਾਪ ਸ਼ੋਅ ਦੱਸਦਿਆਂ ਗਰਗ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਪ੍ਰਾਜੈਕਟਾਂ ਦੇ ਉਦਘਾਟਨ ਕਰਕੇ ਫੋਕੇ ਨੰਬਰ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਇੱਥੋ ਤੱਕ ਕਿ ਜਨਤਾ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕਰਨ ਤੋਂ ਵੀ ਨਾਕਾਮ ਸਿੱਧ ਹੋਈ। ਇਸ ਮੌਕੇ ਉਨ੍ਹਾਂ ਨਾਲ ਕੁਲਵੰਤ ਸਿੰਘ ਜੌਲੀਆਂ ਸਮੇਤ ਕਈ ਹੋਰ ਅਕਾਲੀ ਆਗੂ ਅਤੇ ਵਰਕਰ ਵੀ ਮੌਜੂਦ ਸਨ।

ਫੋਟੋ - http://v.duta.us/_zGwxgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/9veOtgAA

📲 Get Sangrur-barnala News on Whatsapp 💬