[tarntaran] - ਕਾਂਗਰਸ ਸਰਕਾਰ ਲਾਭਪਾਤਰੀਆਂ ਨੂੰ ਹਰ ਸਕੀਮ ਦਾ ਦੇ ਰਹੀ ਫਾਇਦਾ : ਹਾਂਡਾ

  |   Tarntarannews

ਤਰਨਤਾਰਨ (ਬਲਜੀਤ) - ਪੰਜਾਬ ਅੰਦਰ ਜਦੋਂ ਵੀ ਕਾਂਗਰਸ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੂਬੇ ਦੇ ਹਰ ਵਰਗ ਦੇ ਲੋਕਾਂ ਦਾ ਭਲਾ ਸੋਚਿਆ ਤੇ ਉਨ੍ਹਾਂ ਨੂੰ ਲਾਭਪਾਤਰੀ ਸਕੀਮਾਂ ਦਾ ਫਾਇਦਾ ਵੀ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਦੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਚੋਣਾਂ ਵੇਲੇ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਲੰਘੀਆਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ’ਚ ਕਾਂਗਰਸ ਨੇ ਭਾਰੀ ਬਹੁਮਤ ਪ੍ਰਾਪਤ ਕਰਕੇ ਵਿਰੋਧੀ ਪਾਰਟੀਆਂ ਦੇ ਜਿੱਤਣ ਦੇ ਸੁਪਨੇ ਚਕਨਾਚੂਰ ਕਰ ਦਿੱਤੇ ਸਨ। ਇਸੇ ਤਰ੍ਹਾਂ ਹੀ ਆਉਣ ਵਾਲੀਆਂ ਪੰਚਾਇਤੀ ਤੇ ਅਗਾਮੀ ਲੋਕ ਸਭਾ ਚੋਣਾਂ ’ਚ ਵੀ ਵਿਰੋਧੀ ਪਾਰਟੀਆਂ ਨੂੰ ਹਾਰ ਦਾ ਮੂੰਹ ਵੇਖਣਾ ਪਵੇਗਾ। ਇਸ ਮੌਕੇ ਸੇਵਾ ਸਿੰਘ ਮੰਗੋਲ, ਬਾਊ ਰਾਮ, ਸਰਪੰਚ ਬਲਜੀਤ ਸਿੰਘ ਮੰਗੋਲ, ਵਿਜੇ ਕੁਮਾਰ, ਹੀਰਾ ਸਿੰਘ, ਮਾਸਟਰ ਸਾਹਿਬ ਸਿੰਘ, ਮਹਾਬੀਰ ਸਿੰਘ, ਸੰਨੀ ਕਪੂਰ, ਲਾਲ ਚੰਦ, ਸੁਖਵਿੰਦਰ ਸਿੰਘ ਸੋਨੂੰ ਅਲਗੋਂ ਆਦਿ ਹਾਜ਼ਰ ਸਨ।

ਫੋਟੋ - http://v.duta.us/x7ey0wAA

ਇਥੇ ਪਡ੍ਹੋ ਪੁਰੀ ਖਬਰ — - http://v.duta.us/xmyk0AAA

📲 Get Tarntaran News on Whatsapp 💬