[tarntaran] - ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਦੇ ਜੀਵਨੀ 'ਤੇ ਇਕ ਝਾਤ

  |   Tarntarannews

ਤਰਨਤਾਰਨ/ਝਬਾਲ (ਲਾਲੂ ਘੁੰਮਣ) - 20 ਅਕਤੂਬਰ 1952 ਨੂੰ ਜ਼ਿਲਾ ਤਰਨਤਾਰਨ ਦੇ ਪਿੰਡ ਪੱਖੋਕੇ ਵਿਖੇ ਜਨਮੇ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੂੰ ਉਨ੍ਹਾਂ ਦੇ ਮਾਮਾ ਰਣਜੀਤ ਸਿੰਘ ਬ੍ਰਹਮਪੁਰਾ ਕਰੀਬ 40 ਸਾਲ ਪਹਿਲਾਂ ਸਿਆਸਤ 'ਚ ਲੈ ਕੇ ਆਏ ਸਨ। ਸਿਆਸਤ 'ਚ ਆਉਣ 'ਤੇ ਉਹ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਵੱਖ-ਵੱਖ ਉੱਚ ਆਹੁਦੇ ਦਿਵਾਉਣ 'ਚ ਸਫਲ ਰਹੇ। ਜਥੇਦਾਰ ਪੱਖੋਕੇ ਪਿੰਡ ਪੱਖੋਕੇ ਦੀ ਸਰਪੰਚੀ ਤੋਂ ਲੈ ਕੇ ਵਿਧਾਇਕ ਦੀ ਚੋਣ ਲੜ ਚੁੱਕੇ ਹਨ।

1997 'ਚ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਜਾਣ ਤੋਂ ਇਲਾਵਾ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਚੇਅਰਮੈਨ ਚੁਣੇ ਗਏ ਸਨ। 2002 'ਚ ਉਹ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਵਿਧਾਇਕ ਦੀ ਟਿਕਟ 'ਤੇ ਚੋਣ ਲੜੇ ਪਰ ਉਹ ਆਪਣੇ ਵਿਰੋਧੀ ਆਜ਼ਾਦ ਉਮੀਦਵਾਰ ਹਰਮੀਤ ਸਿੰਘ ਸੰਧੂ ਤੋਂ ਹਾਰ ਗਏ ਸਨ। 2004 'ਚ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ। 2006 'ਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਤਰਨਤਾਰਨ ਤੋਂ ਜ਼ਿਲਾ ਪ੍ਰਧਾਨ ਚੁਣੇ ਗਏ ਅਤੇ 2014 'ਚ ਉਨ੍ਹਾਂ ਨੂੰ ਪੰਜਾਬ ਰਾਜ ਸੂਚਨਾ ਐਕਟ ਦੇ ਕਮਿਸ਼ਨ ਬਣਾ ਦਿੱਤਾ ਗਿਆ ਸੀ। ਦੱਸ ਦੇਈਏ ਕਿ ਪੱਖੋਕੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਕੇ ਭਨੇਵੇਂ ਹਨ। 1971 ਤੋਂ ਲੈ ਕੇ ਹੁਣ ਤੱਕ ਪਿੰਡ ਪੱਖੋਕੇ ਦੀ ਸਰਪੰਚੀ ਦਾ ਤਾਜ ਪੱਖੋਕੇ ਧੜੇ ਦੇ ਸਿਰ 'ਤੇ ਹੀ ਸੱਜਦਾ ਆ ਰਿਹਾ ਹੈ। ਭਰੋਸੇਯੋਗ ਸੂਤਰਾਂ ਦੀ ਮੰਨੀਏ ਤਾਂ ਜਥੇ. ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ 'ਚ ਬਗਾਵਤ ਕਰਨ ਤੋਂ ਬਾਅਦ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਨੂੰ ਬ੍ਰਹਮਅਸਥਰ ਵਜੋਂ ਵਰਤਦਿਆਂ ਸੁਖਬੀਰ ਸਿੰਘ ਬਾਦਲ ਵਲੋਂ ਖਡੂਰ ਸਾਹਿਬ ਹਲਕੇ ਦਾ ਇੰਚਾਰਜ ਲਾਇਆ ਗਿਆ ਹੈ।

ਫੋਟੋ - http://v.duta.us/PPZWgwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/n5yyYgAA

📲 Get Tarntaran News on Whatsapp 💬