[tarntaran] - ਜਲਿਆਂਵਾਲੇ ਬਾਗ ਤੋਂ ਚੱਲਿਆ ਜਥਾ ਮਾਰਚ ਖਡੂਰ ਸਾਹਿਬ ਪਹੁੰਚਿਆ

  |   Tarntarannews

ਤਰਨਤਾਰਨ (ਕੁਲਾਰ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵਲੋਂ ਲੋਕ ਜਗਾਓ, ਲੁਟੇਰੇ ਭਜਾਓ ਦੇ ਨਾਅਰੇ ਤਹਿਤ ਜਲਿਆਂਵਾਲੇ ਬਾਗ ਤੋਂ ਚੱਲਿਆ ਜਥਾ ਮਾਰਚ ਕਰਕੇ ਢੋਟਾ, ਨਾਗੋਕੇ ਮੋਡ਼ ਤੋਂ ਖਡੂਰ ਸਾਹਿਬ ਵਿਖੇ ਪਹੁੰਚਿਆ। ਜਿਥੇ ਵਿਸ਼ਾਲ ਕਾਨਫਰੰਸ ਕੀਤੀ ਗਈ। ਕਾਨਫਰੰਸ ਦੀ ਪ੍ਰਧਾਨਗੀ ਦਾਰਾ ਸਿੰਘ ਮੁੰਡਾ ਪਿੰਡ, ਕਰਮ ਸਿੰਘ ਫਤਿਆਬਾਦ, ਮਨਜੀਤ ਸਿੰਘ ਬੱਗੂ, ਬਲਦੇਵ ਸਿੰਘ ਭੈਲ ਨੇ ਕੀਤੀ। ਕਾਨਫਰੰਸਾਂ ਨੂੰ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਗੁਰਨਾਮ ਸਿੰਘ ਦਾਉਦ, ਕੁਲਵੰਤ ਸਿੰਘ ਸੰਧੂ, ਪਰਗਟ ਸਿੰਘ ਜਾਮਾਰਾਏ ਆਦਿ ਆਗੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੀਆਂ ਨੀਤੀਆਂ ਲੋਕ-ਮਾਰੂ ਨੀਤੀਆਂ ਹਨ। ਇਨ੍ਹਾਂ ਨੀਤੀਆਂ ਕਾਰਨ ਮਹਿੰਗਾਈ, ਬੇਰੁਜ਼ਗਾਰੀ, ਅਨਪਡ਼੍ਹਤਾ ਵੱਧ ਰਹੀ ਹੈ। ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੇ ਮਸਲੇ ਹੱਲ ਕਰਨ ਦੀ ਥਾਂ ਕੁੱਟਿਆ-ਮਾਰਿਆ ਜਾ ਰਿਹਾ ਹੈ। ਕਿਸਾਨ ਮਜ਼ਦੂਰ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ। ਇਨ੍ਹਾਂ ਆਗੂਆਂ ਨੇ ਦੱਸਿਆ ਕਿ 15 ਨੁਕਾਤੀ ਪ੍ਰੋਗਰਾਮ ਦੀ ਅਪੀਲ ਲੱਖਾਂ ਲੋਕਾਂ ਤੱਕ ਪੁੱਜਦੀ ਕੀਤੀ ਜਾਵੇਗੀ ਅਤੇ ਪੰਜਾਬ ਅੰਦਰ ਕਿਰਤੀ ਲੋਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਾਗੋ, ਜਥੇਬੰਦ ਹੋਵੇ ਜਮਾਤ ਰਹਿਤ, ਜਾਤ ਰਹਿਤ ਤੇ ਨਾਰੀ ਮੁਕਤੀ ਵੱਲ ਸੈਕੂਲਰ ਸਮਾਜ ਦੀ ਸਿਰਜਣਾ ਲਈ ਸੰਘਰਸ਼ ਕਰਨ ਲਈ ਲਾਮਬੰਦ ਕਰਨ ਦਾ ਸੱਦਾ ਦਿੱਤਾ। ਇਨ੍ਹਾਂ ਆਗੂਆਂ ਨੇ 10 ਦਸੰਬਰ ਦੀ ਮਹਾ ਰੈਲੀ ਲਈ ਕਿਰਤੀ ਲੋਕਾਂ ਨੂੰ ਪ੍ਰਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਜਾਵੇਗੀ। ਇਸ ਮੌਕੇ ਮੁਖਤਾਰ ਸਿੰਘ ਮੱਲਾ, ਜਸਪਾਲ ਸਿੰਘ ਢਿੱਲੋਂ, ਸੁਲੱਖਣ ਸਿੰਘ ਤੁਡ਼, ਬਲਦੇਵ ਸਿੰਘ ਪੰਡੋਰੀ, ਚਮਨ ਲਾਲ ਦਰਾਜਕੇ, ਸਰਬਜੀਤ ਸਿੰਘ ਭਰੋਵਾਲ, ਜਸਬੀਰ ਸਿੰਘ ਵੈਰੋਵਾਲ, ਰੇਸ਼ਮ ਸਿੰਘ ਫੈਲੋਕੇ, ਜੋਗਿੰਦਰ ਸਿੰਘ ਖਡੂਰ ਸਾਹਿਬ, ਡਾਕਟਰ ਅਜਾਇਬ ਸਿੰਘ ਜਹਾਗੀਰ, ਨਰਿੰਦਰ ਸਿੰਘ, ਜੰਗ ਬਹਾਦਰ ਤੁਡ਼ ਆਦਿ ਆਗੂ ਹਾਜ਼ਰ ਸਨ।

ਫੋਟੋ - http://v.duta.us/RwEJsAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/X2X1agAA

📲 Get Tarntaran News on Whatsapp 💬