👉ਭਾਰਤ ਦੇ ਉੱਪ ਰਾਸ਼ਟਰਪਤੀ 👤 ਵੈਂਕਈਆ ਨਾਇਡੂ ਅੱਜ ਰੱਖਣਗੇ 👌ਕਰਤਾਰਪੁਰ ਲਾਂਘੇ ਦਾ ਨੀਂਹ 🧱 ਪੱਥਰ

  |   Punjabnews

ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਲਏ ਗਏ ਇਤਿਹਾਸਿਕ ਫ਼ੈਸਲੇ ਤੋਂ ਬਾਅਦ ਕਰਤਾਰਪੁਰ ਲਾਂਘਾ ਦੇਸ਼ ਵਿੱਚ ਹੀ ਨਹੀਂ ਸਗੋਂ ਦੁਨੀਆ ਭਰ ਵਿੱਚ ਸੁਰਖੀਆਂ ਵਿੱਚ ਬਣਿਆ ਹੋਇਆ ਹੈ।ਭਾਰਤ ਸਰਕਾਰ ਵੱਲੋਂ ਪੰਜਾਬ ਦੇ ਡੇਰਾ ਬਾਬਾ ਨਾਨਕ ਤੋਂ ਲੈ ਕੇ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਤੱਕ ਕਰਤਾਰਪੁਰ (ਹੁਣ ਪਾਕਿਸਤਾਨ) ਲਾਂਘੇ ਨੂੰ ਸਹਿਮਤੀ ਦੇਣ ਤੋਂ ਬਾਅਦ ਪਾਕਿਸਤਾਨ ਨੇ ਵੀ ਇਸ ਦੀ ਉਸਾਰੀ ਲਈ ਹਰੀ ਝੰਡੀ ਦੇ ਦਿੱਤੀ ਹੈ।

ਜਿਸ ਲਈ ਅੱਜ 10 ਵਜੇ ਪਿੰਡ ਮਾਨ, ਡੇਰਾ ਬਾਬਾ ਨਾਨਾਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।ਇਸ ਲਾਂਘੇ ਦਾ ਨੀਂਹ ਪੱਥਰ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਰੱਖਣਗੇ।ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਹੋਰ ਵੀ ਕਈ ਕੈਬਿਨੇਟ ਮੰਤਰੀ ਸ਼ਾਮਲ ਹੋਣਗੇ।ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਵੀ ਮੌਜੂਦ ਰਹੇਗੀ।

ਦੱਸ ਦੇਈਏ ਕਿ ਪਾਕਿਸਤਾਨ ਵਾਲੇ ਪਾਸਿਓਂ 28 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਨੀਂਹ ਪੱਥਰ ਰੱਖਿਆ ਜਾਣਾ ਹੈ।ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨਵਜੋਤ ਸਿੰਘ ਸਿੱਧੂ , ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨੂੰ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਇਮਰਾਨ ਖ਼ਾਨ ਵੱਲੋਂ ਭੇਜੇ ਗਏ ਸੱਦੇ ਨੂੰ ਨਵਜੋਤ ਸਿੰਘ ਸਿੱਧੂ ਨੇ ਕਬੂਲ ਕਰ ਲਿਆ ਪਰ ਭਾਰਤੀ ਵਿਦੇਸ਼ ਮੰਤਰੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਣ ਤੋਂ ਇਨਕਾਰ ਕੀਤਾ ਹੈ।

ਇਥੇ ਪਡ੍ਹੋ ਪੁਰੀ ਖਬਰ - http://v.duta.us/nm8mXAAA

📲 Get Punjab News on Whatsapp 💬