[chandigarh] - ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣਾ ਸਿੱਖ ਸੰਗਤ ਦੀ ਅਰਦਾਸ ਪ੍ਰਵਾਨ ਹੋਈ : ਉਮੈਦਪੁਰ, ਖੀਰਨੀਅਾਂ

  |   Chandigarhnews

ਚੰਡੀਗੜ੍ਹ (ਟੱਕਰ, ਸਚਦੇਵਾ)-ਪਾਕਿਸਤਾਨ ਵਿਖੇ ਸਥਿਤ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤਿ ਅਸਥਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਲਈ ਪਿਛਲੇ ਕਈ ਸਾਲਾਂ ਤੋਂ ਸਿੱਖ ਸੰਗਤ ਅਰਦਾਸ ਕਰਦੀ ਆ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਇਸ ਕਾਰਜ ਲਈ ਯਤਨਸ਼ੀਲ ਰਹੀ ਤੇ ਹੁਣ ਇਹ ਅਰਦਾਸ ਪ੍ਰਵਾਨ ਹੋਈ ਹੈ। ਜਲਦ ਹੀ ਲਾਂਘਾ ਖੁੱਲ੍ਹਣ ਨਾਲ ਸਿੱਖ ਸੰਗਤਾਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਮਰਾਲਾ ਤੋਂ ਅਕਾਲੀ ਦਲ ਦੇ ਮੁੱਖ ਸੇਵਾਦਾਰ ਜਥੇ. ਸੰਤਾ ਸਿੰਘ ਉਮੈਦਪੁਰ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਅਾਂ ਨੇ ਅੱਜ ਮਿਲਕ ਪਲਾਂਟ ਦੇ ਸਾਬਕਾ ਡਾਇਰੈਕਟਰ ਗੁਰਦੇਵ ਸਿੰਘ ਛੌਡ਼ੀਆਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਭਾਰਤ-ਪਾਕਿ ਵੰਡ ਤੋਂ ਬਾਅਦ ਸਿੱਖ ਸੰਗਤ ਹਮੇਸ਼ਾ ਹੀ ਅਰਦਾਸ ਕਰਦੀ ਆ ਰਹੀ ਹੈ ਕਿ ਸਾਰੇ ਹੀ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਅਕਾਲ ਪੁਰਖ ਬਖਸ਼ਿਸ ਕਰੇ ਤੇ ਅੱਜ ਦੋਵਾਂ ਹੀ ਦੇਸ਼ਾਂ ਦੀਆਂ ਸਰਕਾਰਾਂ ਦੇ ਯਤਨਾਂ ਸਦਕਾ ਇਹ ਸੰਭਵ ਹੋਇਆ ਹੈ। ਜਥੇ. ਉਮੈਦਪੁਰ ਤੇ ਖੀਰਨੀਆਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਜੋ ਪੰਜਾਬ ਦੀ ਸਰਹੱਦ ਤੋਂ ਪਾਕਿਸਤਾਨ ਦੀ ਸਰਹੱਦ ਤਕ ਸਡ਼ਕ ਜਾਂਦੀ ਹੈ, ਉਸਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ ਤੇ ਦੂਸਰੇ ਪਾਸੇ ਪਾਕਿਸਤਾਨ ਵੀ ਗੁਰਦੁਆਰਾ ਸਾਹਿਬ ਤੋਂ ਆਪਣੇ ਹਿੱਸੇ ਦੀ ਸਡ਼ਕ ਦਾ ਨਿਰਮਾਣ ਸ਼ੁਰੂ ਕਰਨ ਜਾ ਰਿਹਾ ਹੈ। ਦੋਵਾਂ ਹੀ ਦੇਸ਼ਾਂ ਦੀਆਂ ਸਰਹੱਦਾਂ ਜਦੋਂ ਸਡ਼ਕ ਰਾਹੀਂ ਇਕ ਹੋ ਜਾਣਗੀਆਂ ਤਾਂ ਸਿੱਖ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਪਵਿੱਤਰ ਅਸਥਾਨ ਦੇ ਖੁੱਲ੍ਹੇ ਦਰਸ਼ਨ ਕਰ ਸਕਣਗੀਆਂ। ®ਇਸ ਮੌਕੇ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਨਗਰ ਕੌਂਸਲ ਸਮਰਾਲਾ ਦੇ ਪ੍ਰਧਾਨ ਲਾਲਾ ਮੰਗਤ ਰਾਏ, ਬਾਬਾ ਜਗਰੂਪ ਸਿੰਘ, ਜਥੇ. ਹਰਬੰਸ ਸਿੰਘ ਭਰਥਲਾ, ਪੰਡਿਤ ਗਿਆਨ ਪ੍ਰਕਾਸ਼ ਕਕਰਾਲਾ, ਨਛੱਤਰ ਸਿੰਘ ਬੌਂਦਲੀ, ਜਥੇ. ਹਰਜੀਤ ਸਿੰਘ ਸ਼ੇਰੀਆਂ, ਜਥੇ. ਹਰਦੀਪ ਸਿੰਘ ਬਹਿਲੋਲਪੁਰ, ਜਥੇ. ਅਮਰੀਕ ਸਿੰਘ ਹੇਡ਼ੀਆਂ, ਚਰਨਜੀਤ ਸਿੰਘ ਬਿਜਲੀਪੁਰ ਤੇ ਪੀ. ਏ. ਗੁਰਮੀਤ ਸਿੰਘ ਭੌਰਲਾ ਆਦਿ ਵੀ ਮੌਜੂਦ ਸਨ। ਕੈਪਸ਼ਨ:

ਫੋਟੋ - http://v.duta.us/8sLw-AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/NV4gYQAA

📲 Get Chandigarh News on Whatsapp 💬