[firozepur-fazilka] - ਨਾਰਕੋਟਿਕਸ ਸੈੱਲ ਫਿਰੋਜ਼ਪੁਰ ਨੇ 140 ਕਿਲੋ ਚੂਰਾ ਪੋਸਤ ਸਣੇ 2 ਤਸਕਰਾਂ ਨੂੰ ਕੀਤਾ ਕਾਬੂ

  |   Firozepur-Fazilkanews

ਫਿਰੋਜ਼ਪੁਰ, ਗੁਰੂਹਰਸਹਾਏ (ਕੁਮਾਰ, ਆਵਲਾ, ਮਨਦੀਪ) - ਫਿਰੋਜ਼ਪੁਰ ਨਾਰਕੋਟਿਕਸ ਸੈੱਲ ਨੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਦੀ ਅਗਵਾਈ 'ਚ 2 ਕਥਿਤ ਤਸਕਰਾਂ ਨੂੰ 140 ਕਿਲੋ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਪੀ. ਇੰਵੈਸਟੀਗੇਸ਼ਨ ਬਲਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲਾ ਫਿਰੋਜ਼ਪੁਰ 'ਚ ਐੱਸ.ਐੱਸ.ਪੀ. ਪ੍ਰੀਤਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ੇ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਇਕ ਮੁਹਿੰਮ ਚਲਾਈ ਗਈ ਹੈ, ਜਿਸ ਦੇ ਆਧਾਰ 'ਤੇ ਸ਼ਹਿਰ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਫਿਰੋਜ਼ਪੁਰ ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਰਾਜਸਥਾਨ ਵਲੋਂ 2 ਤਸਕਰ ਚੂਰਾ ਪੋਸਟ ਲੈ ਕੇ ਆ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਨੇੜੇ ਨਾਕੇਬੰਦੀ ਕਰਕੇ ਉਕਤ ਵਿਅਕਤੀਆਂ ਨੂੰ ਚੂਰਾ ਪੋਸਤ ਅਤੇ ਕੈਂਟਰ ਸਮੇਤ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੇ ਖਿਲਾਫ ਥਾਣਾ ਲਾਖੋ ਦੇ ਬਹਿਰਾਮ 'ਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਗ੍ਰਿਫਤਾਰ ਕੀਤੇ ਤਸਕਰਾਂ ਦੀ ਪਛਾਣ ਪਰਮੇਸ਼ ਕੁਮਾਰ ਪੁੱਤਰ ਤਾਰਾ ਸਿੰਘ ਅਤੇ ਬਲਦੇਵ ਕੁਮਾਰ ਪੁੱਤਰ ਬਾਸ਼ੀਕ ਰਾਜਸਥਾਨ ਵਜੋਂ ਹੋਈ ਹੈ।

ਫੋਟੋ - http://v.duta.us/TNV0RwAA

ਇਥੇ ਪਡ੍ਹੋ ਪੁਰੀ ਖਬਰ — - http://v.duta.us/Ms5-SAAA

📲 Get Firozepur-Fazilka News on Whatsapp 💬