[gurdaspur] - ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਰੱਖਿਆ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ

  |   Gurdaspurnews

ਬਟਾਲਾ (ਵੈੱਬ ਡੈਸਕ) : ਗੁਰਦੁਆਰਾ ਸ੍ਰੀ ਕਰਤਾਪਰੁ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਵਲੋਂ ਰੱਖ ਦਿੱਤਾ ਗਿਆ। ਇਸ ਦੌਰਾਨ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉੱਪ ਰਾਸ਼ਟਰਪਤੀ ਦਾ ਸਨਮਾਨਤ ਵੀ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਉੱਪ ਰਾਸ਼ਟਰਪਤੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਬਣ ਕੇ ਸਾਹਮਣੇ ਆਏ ਸਨ ਅਤੇ ਗੁਰੂ ਸਾਹਿਬ ਨੇ ਸਮੁੱਚੇ ਵਿਸ਼ਵ ਨੂੰ ਏਕਤਾ ਦਾ ਸੁਨੇਹਾ ਦਿੱਤਾ ਹੈ ਅਤੇ ਗੁਰੂ ਸਾਹਿਬ ਵਲੋਂ ਲਿਆ ਗਿਆ ਸੁਪਨਾ ਅੱਜ ਨੀਂਹ ਪੱਥਰ ਰੱਖ ਕੇ ਪੂਰਾ ਰਿਹਾ ਹੈ।

ਨਾਇਡੂ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਦਾ ਲਾਂਘਾ ਖੁੱਲ੍ਹਣ ਨਾਲ ਨਾ ਸਿਰਫ ਸੰਗਤਾਂ ਗੁਰੂ ਸਾਹਿਬ ਜੀ ਦੇ ਅਸਥਾਨ ਦੇ ਦਰਸ਼ਨ ਕਰ ਸਕਣਗੀਆਂ ਸਗੋਂ ਇਹ ਲਾਂਘਾ ਦੋਵਾਂ ਦੇਸ਼ਾਂ ਵਿਚਾਲੇ ਪਈਆਂ ਦਰਾੜਾਂ ਨੂੰ ਭਰਨ ਦਾ ਕੰਮ ਵੀ ਕਰੇਗਾ। ਇਸ ਦੌਰਾਨ ਉਪ ਰਾਸ਼ਟਰਪਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਵੱਖ-ਵੱਖ ਭਾਸ਼ਾਵਾਂ ਵਿਚ ਅਨੁਵਾਦ ਕੀਤੇ ਜਾਣ ਦਾ ਵੀ ਐਲਾਨ ਕੀਤਾ। ਅੱਤਵਾਦ 'ਤੇ ਬੋਲਦੇ ਹੋਏ ਉਪ ਰਾਸ਼ਟਰਪਤੀ ਨੇ ਕਿਹਾ ਕਿ ਦਹਿਸ਼ਤਗਰਦੀ ਫੈਲਾਉਣ ਵਾਲਿਆਂ ਦਾ ਕੋਈ ਧਰਮ ਨਹੀਂ ਹੁੰਦਾ। ਦਹਿਸ਼ਤਗਰਦੀ ਖਿਲਾਫ ਕੌਮਾਂਤਰੀ ਪੱਧਰ 'ਤੇ ਸਾਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਭਾਰਤ ਅੱਤਵਾਦ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗਾ ਅਤੇ ਮੂੰਹ ਤੋੜ ਜਵਾਬ ਦੇਵੇਗਾ।...

ਫੋਟੋ - http://v.duta.us/VykiyQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/AMFeXAAA

📲 Get Gurdaspur News on Whatsapp 💬