[hoshiarpur] - ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਦੇ ਹੱਕ ’ਚ ਸੂਬਾ ਪੱਧਰੀ ਰੋਸ ਰੈਲੀ ਭਲਕੇ

  |   Hoshiarpurnews

ਜਾਜਾ, (ਸ਼ਰਮਾ)- ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ’ਚ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਹਿੱਸਾ ਲਿਆ। ਇਸ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਪ੍ਰਧਾਨ ਪਰਮਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਮੰਨਣ ਤੋਂ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਪਿਛਲੇ 22 ਮਹੀਨਿਆਂ ਦਾ ਬਕਾਇਆ, ਮੁਲਾਜ਼ਮਾਂ ਦਾ ਡੀ. ਏ., ਉਨ੍ਹਾਂ ਦੀਆਂ ਬਣਦੀਆ ਚਾਰ ਡੀ. ਏ. ਦੀਆਂ ਕਿਸ਼ਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੇ-ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਵੀ ਸਰਕਾਰ ਨੇ ਚੁੱਪ ਧਾਰਨ ਕੀਤੀ ਹੋਈ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਦੀਵਾਲੀ ’ਤੇ 3 ਫੀਸਦੀ ਡੀ. ਏ. ਦੀ ਕਿਸ਼ਤ ਦੇਣ ਦੀ ਗੱਲ ਕਹੀ ਗਈ ਸੀ ਪਰ ਹੁਣ ਸਰਕਾਰ ਆਪਣਾ ਸਰਕਾਰੀ ਖ਼ਜ਼ਾਨਾ ਖਾਲੀ ਹੋਣ ਦਾ ਰਾਗ ਅਲਾਪ ਰਹੀ ਹੈ। ਇਨ੍ਹਾਂ ਸਾਰੀਆਂ ਗੱਲਾਂ ਕਾਰਨ ਸਮੂਹ ਮੁਲਾਜ਼ਮ ਵਰਗ ’ਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਯੂਨੀਅਨ ਵੱਲੋਂ 27 ਨਵੰਬਰ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਯੂਨੀਅਨ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।...

ਫੋਟੋ - http://v.duta.us/0vEA_AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/jjYehAAA

📲 Get Hoshiarpur News on Whatsapp 💬