[moga] - ਡੀ. ਐੱਸ. ਪੀ. ਬਾਘਾਪੁਰਾਣਾ ਨੇ ਕੀਤੀ ਨਸ਼ਿਆਂ ਵਿਰੋਧੀ ਟਾਸਕ ਫੋਰਸ ਦੇ ਮੈਂਬਰਾਂ ਨਾਲ ਮੀਟਿੰਗ

  |   Moganews

ਮੋਗਾ (ਰਾਜਵੀਰ)-ਨਸ਼ਿਆਂ ਦੇ ਖਾਤਮੇ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਕਲੱਬਾਂ ਅਤੇ ਹੋਰ ਸੰਸਥਾਵਾਂ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ ਤਾਂ ਹੀ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਿਆ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਘਾਪੁਰਾਣਾ ਦੇ ਡੀ. ਐੱਸ. ਪੀ. ਰਣਜੋਧ ਸਿੰਘ ਨੇ ਪਿੰਡ ਭਲੂਰ ਵਿਖੇ ਨਸ਼ਿਅਾਂ ਵਿਰੋਧੀ ਟਾਸਕ ਫੋਰਸ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਅਾਂ ਵਿਰੋਧੀ ਟਾਸਕ ਫੋਰਸ ਟੀਮ ਬਾਘਾਪੁਰਾਣਾ ਵੱਲੋਂ ਵੱਖ-ਵੱਖ ਪਿੰਡਾਂ ਵਿਚ ਕਰਵਾਏ ਗਏ ਸੈਮੀਨਾਰਾਂ ਨਾਲ ਲੋਕਾਂ ਵਿਚ ਕਾਫੀ ਜਾਗਰੂਕਤਾ ਆਈ ਹੈ। ਕਈ ਨੌਜਵਾਨਾਂ ਨੇ ਵੀ ਨਸ਼ਿਅਾਂ ਦਾ ਤਿਆਗ ਕਰ ਕੇ ਆਪਣਾ ਇਲਾਜ ਸ਼ੁਰੂ ਕਰਵਾਇਆ ਹੈ। ਇਸ ਲਈ ਪਿੰਡਾਂ ਅਤੇ ਸਕੂਲਾਂ ਵਿਚ ਨਸ਼ਿਆਂ ਬਾਰੇ ਸੈਮੀਨਾਰ ਦਾ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨਸ਼ਿਆਂ ਦੇ ਖਾਤਮੇ ਵਾਸਤੇ ਲੋਕਾਂ ਦੀ ਹਰ ਮਦਦ ਕਰਨ ਲਈ ਤਿਆਰ ਹੈ ਜੋ ਲੋਕ ਨਸ਼ਾ ਕਰਦੇ ਹਨ, ਉਨ੍ਹਾਂ ਦਾ ਨਸ਼ਾ ਛੁਡਾਇਆ ਜਾ ਰਿਹਾ ਹੈ। ਕੋਈ ਵੀ ਵਿਅਕਤੀ ਜਦੋਂ ਮਰਜ਼ੀ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਨਸ਼ਾ ਵੇਚਦੇ ਹਨ, ਉਹ ਇਨਸਾਨੀਅਤ ਦੇ ਦੁਸ਼ਮਣ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪਿੰਡ ਦੇ ਪਤਵੰਤਿਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਤਸਕਰਾਂ ਨੂੰ ਗ੍ਰਿਫਤਾਰ ਕਰਵਾਉਣ ਵਾਸਤੇ ਪੁਲਸ ਦੀ ਮਦਦ ਕਰਨ। ਇਸ ਮੌਕੇ ਕਾਕਾ ਸਿੰਘ, ਪ੍ਰੀਤਮ ਸਿੰਘ, ਰਾਜਬੀਰ ਸਿੰਘ ਜਲੰਧਰ ਵਾਲੇ, ਪ੍ਰਧਾਨ ਮੁਖਤਿਆਰ ਸਿੰਘ, ਰੇਸ਼ਮ ਸਿੰਘ, ਮੀਤਾ ਸੰਧੂ, ਨਿਰਮਲ ਸਿੰਘ, ਗੁਰਤੇਜ ਸਿੰਘ, ਅਵਤਾਰ ਸਿੰਘ, ਜੇ. ਈ. ਕੁਲਦੀਪ ਸਿੰਘ, ਇੰਦਰਜੀਤ ਸਿੰਘ, ਸੁਖਜੀਤ ਸਿੰਘ, ਸ਼ੇਰ ਸਿੰਘ ਸ਼ੇਰੀ ਬਰਾਡ਼, ਰਣਜੀਤ ਸਿੰਘ ਸੰਧੂ, ਨਾਇਬ ਸਿੰਘ, ਵਿੱਕੀ, ਬਲੌਰ ਸਿੰਘ, ਸੁਰਜੀਤ ਸਿੰਘ ਵਿਰਕ, ਇਕਬਾਲ ਸਿੰਘ, ਬਿੰਦਰ ਸਿੰਘ ਆਦਿ ਹਾਜ਼ਰ ਸਨ।

ਫੋਟੋ - http://v.duta.us/1ZaX1QAA

ਇਥੇ ਪਡ੍ਹੋ ਪੁਰੀ ਖਬਰ — - http://v.duta.us/al-ZpAAA

📲 Get Moga News on Whatsapp 💬