[moga] - ਪੁਲਸ ਵੱਲੋਂ ਨਸ਼ਿਆਂ ਅਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ

  |   Moganews

ਮੋਗਾ (ਬਾਵਾ/ਜਗਸੀਰ)-ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ’ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਡੀ. ਐੱਸ. ਪੀ. ਸੁਬੇਗ ਸਿੰਘ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਡ਼ਕੋਟ ਰਣਸੀਂਹ ਵਿਖੇ ਨਸ਼ਿਅਾਂ ਤੇ ਟਰੈਫਿਕ ਨਿਯਮਾਂ ਬਾਰੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਇੰਸਪੈਕਟਰ ਸੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ, ਨਸ਼ਾਖੋਰੀ, ਵਾਤਾਵਰਣ ਅਤੇ ਸਮਾਜਕ ਕੁਰੀਤੀਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵ੍ਹੀਕਲ ਚਲਾਉਂਦੇ ਸਮੇਂ ਸਾਰੇ ਕਾਗਜ਼ਾਤ ਪੂਰੇ ਰੱਖਣ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਧ ਰਹੇ ਸਡ਼ਕ ਹਾਦਸਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਪ੍ਰਤੀ ਸੁਚੇਤ ਹੋਣ ਦਾ ਸੱਦਾ ਦਿੱਤਾ ਅਤੇ ਨਾਲ ਹੀ ਨਸ਼ਾਖੋਰੀ ਅਤੇ ਹੋਰ ਸਮਾਜਕ ਕੁਰੀਤੀਆਂ ਦਾ ਤਿਆਗ ਕਰਨ ਲਈ ਕਿਹਾ। ਇਸ ਸਮੇਂ ਸਮੂਹ ਸਟਾਫ ਅਤੇ ਪਤਵੰਤੇ ਹਾਜ਼ਰ ਸਨ।

ਫੋਟੋ - http://v.duta.us/HfQ-ZgAA

ਇਥੇ ਪਡ੍ਹੋ ਪੁਰੀ ਖਬਰ — - http://v.duta.us/5JZxbQAA

📲 Get Moga News on Whatsapp 💬