[chandigarh] - ਖੇਡ ਕੰਪਲੈਕਸਾਂ ਨੂੰ ਪ੍ਰਾਈਵੇਟ ਹੱਥਾਂ ’ਚ ਦੇਣ ਦਾ ਵਿਰੋਧ

  |   Chandigarhnews

ਚੰਡੀਗੜ੍ਹ (ਨਿਆਮੀਆਂ)-ਨਗਰ ਨਿਗਮ ਮੋਹਾਲੀ ਦੇ ਅਕਾਲੀ-ਭਾਜਪਾ ਕੌਂਸਲਰਾਂ ਨੇ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਖੇਡ ਕੰਪਲੈਕਸਾਂ ਅਤੇ ਸਟੇਡੀਅਮਾਂ ਨੂੰ ਨਿੱਜੀ ਹੱਥਾਂ ਵਿਚ ਦੇਣ ਦਾ ਵਿਰੋਧ ਕੀਤਾ ਹੈ।

ਸਥਾਨਕ ਫੇਜ਼-5 ਦੇ ਇਕ ਹੋਟਲ ਵਿਚ ਪੱਤਰਕਾਰ ਸੰਮੇਲਨ ਦੌਰਾਨ ਅਕਾਲੀ-ਭਾਜਪਾ ਕੌਂਸਲਰਾਂ ਪਰਮਜੀਤ ਸਿੰਘ ਕਾਹਲੋਂ, ਆਰ. ਪੀ. ਸ਼ਰਮਾ, ਅਰੁਣ ਸ਼ਰਮਾ, ਅਮਰੀਕ ਸਿੰਘ ਤਹਿਸੀਲਦਾਰ, ਸਤਵੀਰ ਸਿੰਘ ਧਨੋਆ, ਸੁਰਿੰਦਰ ਸਿੰਘ ਰੋਡਾ, ਪਰਵਿੰਦਰ ਸਿੰਘ ਸੋਹਾਣਾ, ਸੁਖਦੇਵ ਸਿੰਘ ਪਟਵਾਰੀ ਤੇ ਅਕਾਲੀ ਆਗੂਆਂ ਜਸਪਾਲ ਸਿੰਘ ਮਟੌਰ ਅਤੇ ਹਰਮੇਸ਼ ਸਿੰਘ ਕੁੰਭਡ਼ਾ ਨੇ ਸਾਂਝੇ ਰੂਪ ਵਿਚ ਕਿਹਾ ਕਿ ਸੂਬੇ ਦੀ ਮੌਜੂਦਾ ਕੈਪਟਨ ਸਰਕਾਰ ਪੰਜਾਬ ਦੇ ਬੱਚਿਆਂ ਨੂੰ ਖੇਡ ਸਹੂਲਤਾਂ ਦੇਣ ਵਿਚ ਬੁਰੀ ਤਰ੍ਹਾਂ ਫੇਲ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਪਿਛਲੀ ਬਾਦਲ ਸਰਕਾਰ ਨੇ ਬੱਚਿਆਂ ਨੂੰ ਖੇਡ ਸਹੂਲਤਾਂ ਦਿੰਦਿਆਂ ਵੱਖ-ਵੱਖ ਥਾਵਾਂ ਉੱਪਰ ਖੇਡ ਸਟੇਡੀਅਮ ਤੇ ਖੇਡ ਕੰਪਲੈਕਸ ਬਣਾਏ ਸਨ ਪਰ ਮੌਜੂਦਾ ਸਰਕਾਰ ਵੱਲੋਂ ਇਨ੍ਹਾਂ ਖੇਡ ਸਟੇਡੀਅਮਾਂ ਅਤੇ ਖੇਡ ਕੰਪਲੈਕਸਾਂ ਦੀ ਸਾਂਭ-ਸੰਭਾਲ ਕਰਨ ਅਤੇ ਇਨ੍ਹਾਂ ਵਿਚ ਸਹੂਲਤਾਂ ਦਾ ਵਾਧਾ ਕਰਨ ਦੀ ਥਾਂ ਇਨ੍ਹਾਂ ਸਟੇਡੀਅਮਾਂ ਅਤੇ ਕੰਪਲੈਕਸਾਂ ਦਾ ਵਪਾਰੀਕਰਨ ਅਤੇ ਪ੍ਰਾਈਵੇਟਕਰਨ ਕੀਤਾ ਜਾ ਰਿਹਾ ਹੈ, ਜੋ ਕਿ ਠੀਕ ਨਹੀਂ ਹੈ।...

ਫੋਟੋ - http://v.duta.us/_BlcggAA

ਇਥੇ ਪਡ੍ਹੋ ਪੁਰੀ ਖਬਰ — - http://v.duta.us/9fpRTAAA

📲 Get Chandigarh News on Whatsapp 💬