[chandigarh] - ਸਾਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮੀਟਿੰਗ

  |   Chandigarhnews

ਚੰਡੀਗੜ੍ਹ (ਕੌਸ਼ਲ)-ਸ੍ਰੀ ਚਮਕੌਰ ਸਾਹਿਬ ਵਿਖੇ 21 ਤੋਂ 23 ਦਸੰਬਰ ਤੱਕ ਮਨਾਏ ਜਾ ਰਹੇ ਸਾਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਟਿੰਗ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਚ ਐੱਸ. ਜੀ. ਪੀ. ਸੀ. ਮੈਂਬਰ ਪਰਮਜੀਤ ਸਿੰਘ ਲੱਖੇਵਾਲ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੇ ਮੀਟਿੰਗ ਹਾਲ ਵਿਚ ਕੀਤੀ ਗਈ। ਇਸ ਮੌਕੇ ਕਸਬੇ ਦੀਆਂ ਸਮੂਹ ਧਾਰਮਿਕ ਸੋਸਾਇਟੀਆਂ, ਸਭਾਵਾਂ, ਲੰਗਰ ਕਮੇਟੀਆਂ ਦੇ ਮੈਂਬਰ ਸ਼ਾਮਲ ਹੋਏ। ਜਥੇਦਾਰ ਗੁਰਮੀਤ ਸਿੰਘ ਮਕੜੋਨਾ ਨੇ ਦੱਸਿਆ ਕਿ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਕਈ ਅਹਿਮ ਫੈਸਲੇ ਲਏ ਗਏ ਹਨ ਜਿਨ੍ਹਾਂ ਵਿਚ ਕੋਈ ਵੀ ਲੰਗਰ ਕਮੇਟੀ ਮਿੱਠਾ ਪਕਵਾਨ ਨਹੀਂ ਵਰਤਾਏਗੀ, ਲੰਗਰਾਂ ਦੇ ਸਪੀਕਰਾਂ ਤੇ ਥਰਮਾਕੋਲ ਦੀ ਵਰਤੋਂ ਮੁਕੰਮਲ ਤੌਰ ’ਤੇ ਬੰਦ ਕੀਤੀ ਗਈ। ਮੇਲੇ ਦੌਰਾਨ ਲਾਏ ਜਾਣ ਵਾਲੇ ਸਮੂਹ ਲੰਗਰਾਂ ’ਚ ਸਾਦਗੀ ਵਰਤਣ ਦੀ ਅਪੀਲ ਕੀਤੀ ਗਈ। ਲੱਖੇਵਾਲ ਨੇ ਲੰਗਰ ਕਮੇਟੀਆਂ ਦੇ ਮੈਂਬਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਲੰਗਰ ਲਾਉਣ ਵਾਲੀਆਂ ਥਾਵਾਂ ਦੇ ਮਾਲਕਾਂ ਤੋਂ ਮਨਜ਼ੂਰੀ ਪੱਤਰ ਲੈ ਕੇ ਗੁਰਦੁਆਰਾ ਸਾਹਿਬ ਵਿਖੇ ਦਰਜ ਕਰਵਾਉਣ। ਇਸ ਤੋਂ ਇਲਾਵਾ 23 ਦਸੰਬਰ ਨੂੰ ਨਗਰ ਕੀਰਤਨ ਦੀ ਅਾਰੰਭਤਾ ਇਤਿਹਾਸਕ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਸਵੇਰੇ 9 ਵਜੇ ਕਰਨ ਸਬੰਧੀ ਵੀ ਫੈਸਲਾ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਹਾਲ ਵਿਚ ਕੀਤੀਆਂ ਜਾਂਦੀਆਂ ਸਿਆਸੀ ਕਾਨਫਰੰਸਾਂ ਨੂੰ ਬਿਲਕੁਲ ਬੰਦ ਕਰ ਕੇ ਸਮੁੱਚੀ ਪਾਰਟੀਆਂ ਨੂੰ ਇਕੋ ਸਟੇਜ ’ਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਤੋਂ ਇਲਾਵਾ ਲੰਗਰ, ਕੜਾਹ ਪ੍ਰਸ਼ਾਦ ਲਈ ਵਾਧੂ ਕਾਊਂਟਰ, ਪਾਰਕਿੰਗ, ਪੀਣ ਵਾਲਾ ਪਾਣੀ, ਰਿਹਾਇਸ਼ ਤੇ ਪਖਾਨੇ ਆਦਿ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੈਨੇਜਰ ਭਾਈ ਮਹਿੰਦਰ ਸਿੰਘ ਚੋਹਾਨਕੇ, ਜਥੇਦਾਰ ਪ੍ਰੀਤਮ ਸਿੰਘ ਸੱਲੋਮਾਜਰਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪਰਮਜੀਤ ਸਿੰਘ ਚੱਢਾ, ਸੇਵਾ ਸੋਸਾਇਟੀ ਦੇ ਪ੍ਰਧਾਨ ਮਨੋਹਰ ਸਿੰਘ ਮੱਕੜ, ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੇ ਬੀਬੀ ਗੁਰਚਰਨ ਕੌਰ ਬਾਵਾ, ਭਾਈ ਹਰਭਜਨ ਸਿੰਘ, ਢਾਡੀ ਗਿਆਨੀ ਸ਼ਮਸ਼ੇਰ ਸਿੰਘ ਭੋਜੇਮਾਜਰਾ, ਡਾ. ਅਵਤਾਰ ਸਿੰਘ ਘੁੰਮਣ, ਗੁਰਇਕਬਾਲ ਸਿੰਘ ਮਾਨ, ਰਵਿੰਦਰ ਸਿੰਘ ਅਕਾਊਂਟੈਂਟ, ਨਿਰਭੈ ਸਿੰਘ ਤੇ ਹਰਨਾਮ ਸਿੰਘ ਕੀੜੀ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।

ਫੋਟੋ - http://v.duta.us/ID7T3AAA

ਇਥੇ ਪਡ੍ਹੋ ਪੁਰੀ ਖਬਰ — - http://v.duta.us/_EwdZwAA

📲 Get Chandigarh News on Whatsapp 💬