[chandigarh] - 2 ਕਾਲਮ-ਬਰਗਾਡ਼ੀ ਕਾਂਡ ਦੇ ਦੋਸ਼ ’ਚ ਬਾਦਲ, ਸੁਖਬੀਰ ਤੇ ਸੈਣੀ ਨੂੰ ਜੇਲ ’ਚ ਬੰਦ ਕਰੇ ਕੈਪਟਨ : ਗੱਗਡ਼ਵਾਲ

  |   Chandigarhnews

ਚੰਡੀਗੜ੍ਹ (ਜਟਾਣਾ)-ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਲੋਕ ਭੁੱਲ ਜਾਣਗੇ ਬਸ਼ਰਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਪੰਜਾਬ ਪੁਲਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਨੂੰ ਬਰਗਾਡ਼ੀ ਕਾਂਡ ਦੇ ਦੋਸ਼ ਹੇਠ ਜੇਲ ’ਚ ਬੰਦ ਕਰੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਦੇਵ ਸਿੰਘ ਗੱਗਡ਼ਵਾਲ (ਬਲਾਕ ਪ੍ਰਧਾਨ ਖਮਾਣੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) ਨੇ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਇਨ੍ਹਾਂ ਨੂੰ ਦੋਸ਼ੀ ਸਾਬਤ ਕਰ ਦਿੱਤਾ ਤਾਂ ਫਿਰ ਹੋਰਨਾਂ ਐੱਸ. ਆਈ. ਟੀਜ਼ ਨੂੰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਸੀ। ਉਨ੍ਹਾਂ ਕਿਹਾ ਕਿ ਜਿਵੇਂ ’84 ਦੀ ਨਸਲਕੁਸ਼ੀ ਦਾ ਸਿੱਖਾਂ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ ਸ਼ਾਇਦ ਉਸੇ ਤਰ੍ਹਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੇ ਨਿਰਦੋਸ਼ੇ ਸਿੱਖਾਂ ’ਤੇ ਗੋਲੀਆਂ ਚਲਾਉਣ ਵਾਲਿਆਂ ਨੂੰ ਮਿਲਣ ਵਾਲੀ ਸਜ਼ਾ ਵੀ ਇਕ ਬੁਝਾਰਤ ਨਾ ਬਣ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਨਕਾਰੇ ਜਾ ਚੁੱਕੇ ਇਹ ਲੋਕ ਪੰਜਾਬ ਤੇ ਪੰਜਾਬ ਤੋਂ ਬਾਹਰ ਵੱਖ-ਵੱਖ ਥਾਵਾਂ ’ਤੇ ਧਰਨੇ ਦੇ ਕੇ ਸਿੱਖ ਕੌਮ ਦੇ ਦਿਲਾਂ ਵਿਚ ਮੁੜ ਵੱਸਣਾ ਚਾਹੁੰਦੇ ਹਨ, ਜਿਨ੍ਹਾਂ ਦੇ ਮਨਸੂਬਿਆਂ ਨੂੰ ਸਿੱਖ ਕੌਮ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਪਿਛਲੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ ਉਦਘਾਟਨੀ ਸਮਾਰੋਹ ਵੇਲੇ ਹਰਸਿਮਰਤ ਕੌਰ ਬਾਦਲ ਵੱਲੋਂ ਗੈਰ ਸਿੱਖ ਕੇਂਦਰੀ ਲੀਡਰਾਂ ਨੂੰ ਦਿੱਤੇ ਗਏ ਸਿਰੋਪਾਓ ’ਤੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਪੂਰੀ ਤਰ੍ਹਾਂ ਜਾਗ ਚੁੱਕੀ ਹੈ, ਜਿਸਦੀ ਤਾਜ਼ਾ ਮਿਸਾਲ ਡੇਰਾ ਬਾਬਾ ਨਾਨਕ ਦੇ ਲਾਂਘੇ ਦੇ ਉਦਘਾਟਨੀ ਸਮਾਰੋਹ ਵੇਲੇ ਸੰਤ ਸਮਾਜ ਵੱਲੋਂ ਕੀਤੇ ਗਏ ਜ਼ਬਰਦਸਤ ਵਿਰੋਧ ਵੇਲੇ ਵੇਖਣ ਨੂੰ ਮਿਲੀ।

ਫੋਟੋ - http://v.duta.us/QdwblQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/vdYDkgAA

📲 Get Chandigarh News on Whatsapp 💬