[hoshiarpur] - ਸੋਨਾਲੀਕਾ ਦੇ ਵੀ.ਸੀ. ਮਿੱਤਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਨਿਯੁਕਤ

  |   Hoshiarpurnews

ਹੁਸ਼ਿਆਰਪੁਰ (ਅਸ਼ਵਨੀ)-ਦੇਸ਼ ਦੇ ਪ੍ਰਮੁੱਖ ਉਦਯੋਗਪਤੀ ਤੇ ਸੋਨਾਲੀਕਾ ਗਰੁੱਪ ਆਫ਼ ਇੰਡਸਟਰੀਜ਼ ਦੇ ਵਾੲੀਸ ਚੇਅਰਮੈਨ ਅੰਮ੍ਰਿਤ ਸਾਗਰ ਮਿੱਲ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਦੇ ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਰਾਕੇਸ਼ ਕੁਮਾਰ ਵਰਮਾ ਵੱਲੋਂ ਜਾਰੀ ਸੂਚਨਾ ’ਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਰਾਜ ’ਚ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਗਠਨ ਕੀਤਾ ਹੈ। ਇਸ ’ਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੇ ਇਲਾਵਾ ਸ਼੍ਰੀ ਮਿੱਤਲ ਨੂੰ ਲਾਰਜ ਸਕੇਲ ਇੰਡਸਟਰੀਜ਼ ਦੇ ਪ੍ਰਤੀਨਿਧੀ ਵਜੋਂ ਸ਼ਾਮਲ ਕੀਤਾ ਗਿਆ ਹੈ। ਮਿੱਤਲ ਦੀ ਨਿਯੁਕਤੀ ਦਾ ਕੀਤਾ ਸਵਾਗਤ ਪੰਜਾਬ ਦੇ ਵੱਖ-ਵੱਖ ਉਦਯੋਗਿਕ ਸੰਗਠਨਾਂ ਤੇ ਵਾਤਾਵਰਣ ਪ੍ਰੇਮੀਆਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ’ਚ ਅੰਮ੍ਰਿਤ ਸਾਗਰ ਮਿੱਤਲ ਨੂੰ ਮੈਂਬਰ ਨਿਯੁਕਤ ਕਰਨ ਦਾ ਸਵਾਗਤ ਕੀਤਾ ਹੈ। ਪੰਜਾਬ ਦੇ ਵੱਖ-ਵੱਖ ਭਾਗਾਂ ਤੋਂ ਪਹੁੰਚੇ ਪ੍ਰਮੁੱਖ ਉਦਯੋਗਪਤੀਆਂ ਨੇ ਅੱਜ ਇਥੇ ਸ਼੍ਰੀ ਮਿੱਤਲ ਨਾਲ ਭੇਂਟ ਕਰ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।

ਫੋਟੋ - http://v.duta.us/S0C6VAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/43b8iwAA

📲 Get Hoshiarpur News on Whatsapp 💬