[moga] - ਕਰਤਾਰਪੁਰ ਲਾਂਘਾ ਖੋਲ੍ਹਣ ਦੇ ਫੈਸਲੇ ਨਾਲ ਸੰਗਤਾਂ ’ਚ ਖੁਸ਼ੀ ਦੀ ਲਹਿਰ : ਆਗੂ

  |   Moganews

ਮੋਗਾ (ਭਿੰਡਰ)-ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਖੋਲ੍ਹਣ ਲਈ ਰੱਖੇ ਗਏ ਨੀਂਹ ਪੱਥਰ ਕਾਰਨ ਜਿਥੇ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉਥੇ ਹੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਵੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਜਿੰਦਰ ਸਿੰਘ ਲੈਂਡ ਲਾਰਡ ਵਿਕਟੋਰੀਆ ਪੈਲੇਸ ਵਾਲੇ, ਸਰਬਜੀਤ ਸਿੰਘ ਬੁੱਟਰ ਦਾਇਆ ਕਲਾਂ, ਦਵਿੰਦਰ ਸਿੰਘ ਦਾਇਆ ਕਲਾਂ, ਹਰਜਿੰਦਰ ਸਿੰਘ ਅੌਲਖ ਕਿਸ਼ਨਪੁਰਾ ਕਲਾਂ, ਠੇਕੇਦਾਰ ਸੁਰਿੰਦਰ ਸਿੰਘ ਵਹਿਣੀਵਾਲ, ਜੱਸਮਤ ਸਿੰਘ ਮੱਤਾ ਸਰਪੰਚ ਕਿਸ਼ਨਪੁਰਾ ਖੁਰਦ (ਦਾਨੂਵਾਲਾ), ਗੁਰਜਿੰਦਰ ਸਿੰਘ ਸੋਨੀ ਇੰਦਗਡ਼੍ਹ, ਪ੍ਰਭਕਿਰਨ ਸਿੰਘ ਭਿੰਡਰ ਕਲਾਂ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਉਨ੍ਹਾਂ ਦੀ ਤਾਜਪੋਸ਼ੀ ਸਮਾਗਮ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਰੱਖੀ ਗਈ। ਪਾਕਿਸਤਾਨ ਦੀ ਸਰਕਾਰ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਇਹ ਮੰਗ ਪ੍ਰਵਾਨ ਕਰਦਿਆਂ ਲਾਂਘਾ ਖੋਲ੍ਹਣ ਲਈ ਮਨਜ਼ੂਰੀ ਦੇ ਦਿੱਤੀ ਹੈ।

ਫੋਟੋ - http://v.duta.us/rVk2MAAA

ਇਥੇ ਪਡ੍ਹੋ ਪੁਰੀ ਖਬਰ — - http://v.duta.us/D-eY8QAA

📲 Get Moga News on Whatsapp 💬