[moga] - 100 ਪੇਟੀ ਸ਼ਰਾਬ ਸਮੇਤ ਤਸਕਰ ਗ੍ਰਿਫਤਾਰ, 3 ਫਰਾਰ

  |   Moganews

ਮੋਗਾ (ਅਾਜ਼ਾਦ)-ਮੋਗਾ ਪੁਲਸ ਵੱਲੋਂ ਸ਼ਰਾਬ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਮਹਿਣਾ ਪੁਲਸ ਨੇ ਇਕ ਬੈਲੇਰੋ ਕੈਂਪਰ ਨੂੰ ਕਾਬੂ ਕਰ ਕੇ 100 ਪੇਟੀਆਂ ਸ਼ਰਾਬ ਬਰਾਮਦ ਕਰਨ ਦੇ ਇਲਾਵਾ ਇਕ ਤਸਕਰ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਉਸਦੇ ਤਿੰਨ ਸਾਥੀ ਅਜੇ ਤੱਕ ਪੁਲਸ ਦੀ ਗ੍ਰਿਫਤ ’ਚੋਂ ਬਾਹਰ ਹਨ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਮਹਿਣਾ ਦੇ ਇੰਚਾਰਜ ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਨਿਰਦੇਸ਼ਾਂ ’ਤੇ ਸ਼ਰਾਬ ਤਸਕਰੀ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜਦ ਇਲਾਕੇ ’ਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਸ਼ਰਾਬ ਤਸਕਰ ਉਕਤ ਇਲਾਕੇ ’ਚ ਵੱਡੀ ਮਾਤਰਾ ’ਚ ਗੱਡੀ ’ਚੋਂ ਸ਼ਰਾਬ ਭਰ ਕੇ ਲਿਆ ਰਹੇ ਹਨ, ਜਿਸ ’ਤੇ ਹੌਲਦਾਰ ਰਮੇਸ਼ ਕੁਮਾਰ ਨੇ ਪੁਲਸ ਪਾਰਟੀ ਸਮੇਤ ਧੂਡ਼ਕੋਟ ਟਾਹਲੀ ਵਾਲਾ ਦੇ ਨੇਡ਼ੇ ਨਾਕਾਬੰਦੀ ਕੀਤੀ ਤਾਂ ਨਿਹਾਲ ਸਿੰਘ ਵਾਲਾ ਵੱਲੋਂ ਆ ਰਹੀ ਬੈਲੇਰੋ ਕੈਂਪਰ ਨੂੰ ਰੋਕਿਆ ਤਾਂ ਤਲਾਸ਼ੀ ਦੌਰਾਨ ਕੈਂਪਰ ’ਚੋਂ 100 ਪੇਟੀਆਂ ਸ਼ਰਾਬ ਬਰਾਮਦ ਹੋਈਆਂ।...

ਫੋਟੋ - http://v.duta.us/WlwToQAA

ਇਥੇ ਪਡ੍ਹੋ ਪੁਰੀ ਖਬਰ — - http://v.duta.us/XRZzlgAA

📲 Get Moga News on Whatsapp 💬