Punjabi Version

  |   Golden Temple Hukamnama

Ang: 672

ਜਦ ਸੋਨੇ ਦੇ ਗਹਿਣੇ ਪਿਘਲ ਕੇ ਇੱਕ ਰੈਣੀ ਬਣ ਜਾਂਦੇ ਹਨ, ਤਦ ਵੀ ਉਹ ਸੋਨਾ ਹੀ ਆਖੇ ਜਾਂਣੇ ਹਨ। ਨਿਰੰਕਾਰੀ ਨੂਰ ਮੇਰੇ ਉਤੇ ਨਾਜ਼ਲ ਹੋ ਗਿਆ ਹੈ, ਮੈਂ ਅਡੋਲਤਾ, ਆਰਾਮ ਤੇ ਪ੍ਰਭੂ ਦੀ ਕੀਰਤੀ ਨਾਲ ਭਰਪੂਰ ਹਾਂ ਅਤੇ ਬੈਕੁੰਠੀ-ਕੀਰਤਨ ਮੇਰੇ ਅੰਦਰ ਗੂੰਜਦਾ ਹੈ। ਗੁਰੂ ਜੀ ਆਖਦੇ ਹਨ, ਮੈਂ ਆਪਣੇ ਲਈ ਸਦੀਵੀ ਸਥਿਰ ਮੰਦਰ ਬਣਾ ਲਿਆ ਹੈ। ਗੁਰੂ ਜੀ ਨੇ ਇਸ ਨੂੰ ਬਣਾਇਆ ਹੈ। ਧਨਾਸਰੀ ਪੰਜਵੀਂ ਪਾਤਿਸ਼ਾਹੀ। ਵੱਡੇ ਵੱਡੇ ਰਾਜਿਆਂ ਅਤੇ ਭਾਰੀ ਵਿਸਵੇਦਾਰਾਂ, ਉਨ੍ਹਾਂ ਦੀ ਖਾਹਿਸ਼ ਵੀ ਨਵਿਰਤ ਨਹੀਂ ਹੁੰਦੀ। ਧਨ-ਦੌਲਤ ਦੀ ਖੁਸ਼ੀ ਵਿੱਚ ਮਤਵਾਲੇ ਹੋਏ ਹੋਏ, ਉਹ ਇਸ ਵਿੱਚ ਖੱਚਤ ਰਹਿੰਦੇ ਹਨ। ਉਹਨਾਂ ਨੂੰ ਅੱਖਾਂ ਤੋਂ ਹੋਰ ਕੁਝ ਦਿਸਦਾ ਹੀ ਨਹੀਂ। ਪਾਪ (ਵਿਸ਼ੇ ਵਿਕਾਰ) ਵਿੱਚ ਕਦੇ ਕਿਸੇ ਨੂੰ ਰੱਜ ਨਹੀਂ ਆਇਆ। ਜਿਸ ਤਰ੍ਹਾਂ ਅੱਗ ਬਾਲਣ ਨਾਲ ਨਹੀਂ ਰੱਜਦੀ ਏਸ ਤਰ੍ਹਾਂ ਸੁਆਮੀ ਦੇ ਬਾਝੋਂ ਪ੍ਰਾਣੀ ਕਿਸ ਤਰ੍ਹਾਂ ਸੰਤੁਸ਼ਟ ਹੋ ਸਕਦਾ ਹੈ? ਠਹਿਰਾਓ। ਰੋਜ਼ ਬਰੋਜ਼ ਇਨਸਾਨ ਖਾਣੇ ਤੇ ਅਨੇਕਾਂ ਆਹਾਰ ਛਕਦਾ ਹੈ, ਪਰ ਉਸ ਦੀ ਖੁਦਿਆ ਮਿਟਦੀ ਨਹੀਂ। ਉਹ ਕੁੱਤੇ ਦੀ ਤਰ੍ਹਾਂ ਜਤਨ ਕਰਦਾ ਹੈ ਅਤੇ ਚੌਹੀਂ ਪਾਸੀਂ ਖੋਜਦਾ ਫਿਰਦਾ ਹੈ। ਵਿਸ਼ਈ ਤੇ ਵੈਲੀ ਪੁਰਸ਼ ਬਹੁਤੀਆਂ ਇਸਤਰੀਆਂ ਲੋਚਦਾ ਹੈ ਤੇ ਉਸ ਦਾ ਪਰਾਏ ਘਰ ਤਕਾਉਣਾ ਮੁਕਦਾ ਨਹੀਂ। ਰੋਜ਼-ਬ-ਰੋਜ਼ ਉਹ ਬਦਫੈਲੀ ਕਰਦਾ ਤੇ ਅਫਸੋਸ ਕਰਦਾ ਹੈ। ਗਮ ਅਤੇ ਲਾਲਚ ਵਿੱਚ ਉਹ ਸੁਕਦਾ ਜਾਂਦਾ ਹੈ। ਲਾਸਾਣੀ ਤੇ ਨਿਰਮੋਲਕ ਹੈ ਸੁਆਮੀ ਵਾਹਿਗੁਰੂ ਦਾ ਨਾਮ। ਇਹ ਅੰਮ੍ਰਿਤ ਦਾ ਇੱਕ ਖ਼ਜ਼ਾਨਾਂ ਹੈ। ਆਰਾਮ, ਅਡੋਲਤਾ ਅਤੇ ਅਨੰਦ ਸਾਧੂਆਂ ਦੇ ਪਾਸ ਹੈ। ਗੁਰਾਂ ਦੇ ਰਾਹੀਂ ਨਾਨਕ ਨੇ ਇਸ ਨੂੰ ਜਾਣ ਲਿਆ ਹੈ। ਧਨਾਸਰੀ ਪੰਜਵੀਂ ਪਾਤਿਸ਼ਾਹੀ। ਕੋਈ ਵਸਤੂ ਭੀ ਜਿਸ ਦੇ ਮਗਰ ਇਹ ਮਨੁੱਖ ਮੁੜ ਮੁੜ ਕੇ ਭੱਜਿਆ ਫਿਰਦਾ ਹੈ, ਪ੍ਰਭੂ ਦੇ ਨਾਮ ਦੇ ਤੁੱਲ ਨਹੀਂ। ਜਿਸ ਨੂੰ ਗੁਰੂ ਜੀ ਇਹ ਈਸ਼ਵਰੀ ਰਸ ਪ੍ਰਦਾਨ ਕਰਦੇ ਹਨ, ਉਸ ਨੂੰ ਇਹ ਸਸ਼ੋਭਤ ਕਰ ਦਿੰਦਾ ਹੈ। ਜੋ ਇੱਕ ਪ੍ਰਭੂ ਦੇ ਨਾਮ ਦੇ ਅੰਮ੍ਰਿਤ ਨੂੰ ਚੱਖਦਾ ਹੈ, ਉਸ ਦੇ ਮਨ ਵਿੱਚ ਖਾਣ, ਪਾਣ ਅਤੇ ਹੋਰ ਭੁੱਖ ਨਹੀਂ ਵੱਸਦੀ। ਠਹਿਰਾਓ। ਜਿਸ ਨੂੰ ਨਾਮ-ਅੰਮ੍ਰਿਤ ਦੀ ਇਕ ਕਣੀ ਵੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਆਤਮਾ ਤੇ ਦੇਹ ਪ੍ਰਫੁੱਲਤ ਤੇ ਹਰੀਆਂ ਭਰੀਆਂ ਥੀ ਵੰਞਦੀਆਂ ਹਨ। ਮੈਂ ਉਸ ਦੀ ਪ੍ਰਭਤਾ ਵਰਣਨ ਅਤੇ ਉਸ ਦੀ ਮੁੱਲ ਦਾਸ ਨਹੀਂ ਸਕਦਾ। ਕਰੜੀ ਤਪੱਸਿਆ ਰਾਹੀਂ ਸੁਆਮੀ ਮਿਲਦਾ ਨਹੀਂ, ਨਾਂ ਹੀ ਉਹ ਮਿਲਦਾ ਹੈ ਸੇਵਾ ਟਹਿਲ ਰਾਹੀਂ, ਪਰ, ਆਉਂਦਾ ਤੇ ਮਿਲਦਾ ਹੈ ਉਹ ਨਿਰੋਲ ਆਪਣੇ ਆਪ ਹੀ (ਆਪਣੀ ਮੌਜ਼ ਤੇ ਮੇਹਰ ਦੁਆਰਾ)। ਜਿਸ ਉਤੇ ਸਾਹਿਬ ਆਪਣੀ ਰਹਿਮਤ ਕਰਦਾ ਹੈ, ਉਹ ਗੁਰਾਂ ਦੇ ਉਪਦੇਸ਼ ਦੀ ਕਮਾਈ ਕਰਦਾ ਹੈ। ਸਾਹਿਬ ਹਮੇਸ਼ਾਂ ਮਸਕੀਨਾਂ ਉਤੇ ਮਿਹਰਬਾਨ ਅਤੇ ਦਇਆਲੂ ਹੈ। ਉਹ ਸਾਰੇ ਜੀਵਾਂ ਨੂੰ ਪਾਲਦਾ-ਪੋਸਦਾ ਹੈ। ਤਾਣੇ ਮੇਟੇ ਦੀ ਮਾਨੰਦ ਸੁਆਮੀ ਨਾਨਕ ਨਾਲ ਮਿਲਿਆ ਹੋਇਆ ਹੈ ਅਤੇ ਉਸ ਨੂੰ ਇਸ ਤਰ੍ਹਾਂ ਪਾਲਦਾ-ਪੋਸਦਾ ਹੈ, ਜਿਸ ਤਰ੍ਹਾਂ ਮਾਂ ਆਪਣੇ ਬੱਚੇ ਨੂੰ ਪਾਲਦੀ ਹੈ। ਧਨਾਸਰੀ ਪੰਜਵੀਂ ਪਾਤਿਸ਼ਾਹੀ। ਮੈਂ ਆਪਣੇ ਗੁਰਾਂ ਉਤੋਂ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਮੇਰੇ ਅੰਦਰ ਸੁਆਮੀ ਵਾਹਿਗੁਰੂ ਦਾ ਨਾਮ ਪੱਕਾ ਕੀਤਾ ਹੈ, ਤੇ ਜਿਸ ਨੇ ਮੈਨੂੰ ਭਾਰੇ ਬੀਆਬਾਨ ਅਤੇ ਅਨ੍ਹੇਰੇ ਵਿੱਚ ਸਿੱਧ ਰਸਤਾ ਵਿਲਾਖਿਆ ਹੈ। ਜਗਤ ਦਾ ਪਾਲਣ-ਪੋਸਣਹਾਰ ਅਤੇ ਆਲਮ ਦਾ ਮਾਲਕ, ਮੇਰਾ ਸੁਆਮੀ, ਮੈਂਡੀ ਜਿੰਦ-ਜਾਨ ਹੈ। ਏਥੇ ਤੇ ਓਥੇ ਹਰ ਵਸਤੂ ਬਾਰੇ ਉਸ ਨੂੰ ਮੇਰੀ ਚਿੰਤਾ ਹੈ। ਠਹਿਰਾਉ। ਉਸ ਦੀ ਬੰਦਗੀ ਦੁਆਰਾ ਮੈਂ ਸਮੂਹ ਖਜਾਨੇ, ਆਦਰ, ਵਡਿਆਈ ਅਤੇ ਪੂਰਨ ਇੱਜ਼ਤ ਪ੍ਰਾਪਤ ਹੋ ਗਏ ਹਨ। ਉਸ ਦੇ ਨਾਮ ਦਾ ਸਿਮਰਨ ਕਰਨ ਦੁਆਰਾ ਕ੍ਰੋੜਾਂ ਹੀ ਪਾਪ ਮਿੱਟ ਜਾਂਦੇ ਹਨ। ਸਾਰੇ ਜਗਤ ਸਾਹਿਬ ਦੇ ਪੈਰਾਂ ਦੀ ਧੂੜ ਨੂੰ ਲੋਚਦੇ ਹਨ। ਜੇਕਰ ਕੋਈ ਜਣਾ ਆਪਣੇ ਚਿੱਤ ਦੀਆਂ ਸਾਰੀਆਂ ਖਾਹਿਸ਼ਾ ਦੀ ਪੂਰਨਤਾ ਲੋੜਦਾ ਹੈ, ਤਾਂ ਉਸ ਨੂੰ ਹਰੀ-ਰੂਪੀ ਅਦੁੱਤੀ, ਖਜਾਨੇ ਦੀ ਸੇਵਾ ਕਰਨੀ ਚਾਹੀਦੀ ਹੈ। ਉਹ ਮੇਰਾ ਸ਼੍ਰੋਮਣੀ ਅਤੇ ਬੇਅੰਤ ਸਾਹਿਬ ਹੈ। ਉਸ ਦਾ ਆਰਾਧਨ ਕਰਨ ਨਾਲ ਬੰਦਾ ਪਾਰ ਉਤੱਰ ਜਾਂਦਾ ਹੈ। ਸਤਿ ਸੰਗਤ ਨਾਲ ਜੁੜ ਕੇ ਮੈਨੂੰ ਧੀਰਜ, ਠੰਢ-ਚੈਨ ਅਤੇ ਪਰਮ ਪ੍ਰਸੰਨਤਾ ਦੀ ਦਾਤ ਪ੍ਰਾਪਤ ਹੋਈ ਹੈ ਅਤੇ ਮੇਰੀ ਇੱਜ਼ਤ-ਆਬਰੂ ਬੱਚ ਗਈ ਹੈ। ਈਸ਼ਵਰੀ-ਦੌਲਤ ਇਕੱਤਰ ਕਰਨੀ ਤੇ ਈਸ਼ਵਰ ਦੇ ਨਾਮ ਨੂੰ ਆਪਣਾ ਖਾਣਾ ਬਣਾਉਣਾ, ਨਾਨਕ ਨੇ ਇਨ੍ਹਾਂ ਨੂੰ ਆਪਣੀਆਂ ਨਿਆਮ੍ਹਤਾਂ ਬਣਾਇਆਂ ਹੈ।