😨ਗੋਇੰਦਵਾਲ ਸਾਹਿਬ ਦੇ ਮੁੱਖ 🔫ਬਾਜ਼ਾਰ 'ਚ 2 ਧੜਿਆਂ 'ਚ ਫਾਇਰਿੰਗ,😢 2 ਦੀ ਮੌਤ

  |   Punjabnews

ਗੋਇੰਦਵਾਲ ਸਾਹਿਬ ਦੇ ਮੁੱਖ ਬਾਜ਼ਾਰ ਵਿਚ ਸ਼ਾਮ ਪੰਜ ਵਜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਧੜਿਆਂ ਵੱਲੋਂ ਇਕ ਦੂਸਰੇ ਉਪਰ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਇਸ ਦੁਵੱਲੀ ਗੋਲੀਬਾਰੀ ਵਿਚ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋਣ ਅਤੇ ਇਕ ਦੁਕਾਨਦਾਰ ਤੋਂ ਇਲਾਵਾ ਕੁਝ ਨੌਜਵਾਨਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ।

ਜਾਣਕਾਰੀ ਅਨੁਸਾਰ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਤਕਰੀਬਨ 30 ਨੌਜਵਾਨ ਵੱਖ-ਵੱਖ ਗੱਡੀਆਂ ਵਿਚ ਸਵਾਰ ਹੋ ਕੇ ਕਸਬੇ ਦੇ ਮੁੱਖ ਬਾਜ਼ਾਰ ਵਿਚ ਪੁੱਜੇ । ਇਨ੍ਹਾਂ ਨੇ ਇਕ ਦੂਸਰੇ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਪ੍ਰਤੱਖ ਦਰਸ਼ੀਆਂ ਮੁਤਾਬਿਕ ਨੌਜਵਾਨਾਂ ਵੱਲੋਂ ਤਕਰੀਬਨ 100 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ । ਇਸ ਗੋਲੀਬਾਰੀ ਵਿਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ । ਇਸ ਘਟਨਾ ਦੀ ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਹਰਦੇਵ ਸਿੰਘ ਬੋਪਾਰਾਏ ਪੁਲਸ ਪਾਰਟੀ ਨਾਲ ਮੌਕੇ 'ਤੇ ਪੁੱਜੇ ।

ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਗੁਰਜੰਟ ਸਿੰਘ ਜੰਟਾ ਪੁੱਤਰ ਦਿਲਬਾਗ ਸਿੰਘ ਵਾਸੀ ਧੂੰਦਾ ਅਤੇ ਅਰਸ਼ਦੀਪ ਸਿੰਘ ਪੁੱਤਰ ਸੁਖਰਾਜ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ । ਪੁਲਸ ਵੱਲੋਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ । ਘਟਨਾ ਸਥਾਨ ਤੋਂ ਪੁਲਸ ਪ੍ਰਸ਼ਾਸਨ ਨੇ ਮਾਰੂ ਹਥਿਆਰ ਅਤੇ ਦੋ ਗੱਡੀਆਂ ਆਪਣੇ ਕਬਜ਼ੇ 'ਚ ਲੈ ਲਈਆਂ ਹਨ ।

ਇਥੇ ਪਡ੍ਹੋ ਪੁਰੀ ਖਬਰ - http://v.duta.us/_6yjVAAA

📲 Get Punjab News on Whatsapp 💬