👉ਕੈਪਟਨ, ਡੀਜੀਪੀ ਸੁਰੇਸ਼ 👤ਅਰੋੜਾ ਦੇ ਸੇਵਾ ਕਾਲ 'ਚ 🗣ਕਿਉਂ ਕਰਨਾ ਚਾਹੁੰਦੇ ਵਾਧਾ?

  |   Punjabnews

ਕਾਂਗਰਸ ਸਰਕਾਰ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜ ਦੇ ਸੇਵਾ ਕਾਲ ਵਧਾਉਣ ਲਈ ਸਰਗਰਮ ਹੋ ਗਈ ਹੈ। ਇਸ ਸਬੰਧੀ ਸਰਕਾਰ ਨੇ ਕੇਂਦਰ ਨੂੰ ਇੱਕ ਚਿੱਠੀ ਵੀ ਲਿਖੀ ਹੈ। ਪਿਛਲੇ ਦਿਨਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫੇਰੀ ਨੂੰ ਵੀ ਇਸ ਸੰਦਰਭ ਵਿੱਚ ਦੇਖਿਆ ਜਾ ਰਿਹਾ ਹੈ। ਨਿਯਮਾਂ ਮੁਤਾਬਕ ਕਿਸੇ ਵੀ ਰਾਜ ਦੇ ਡੀਜੀਪੀ ਦੀ 60 ਸਾਲ ਤੋਂ ਬਾਅਦ ਸੇਵਾ ਕਾਲ ਵਿੱਚ ਵਾਧੇ ਨੂੰ ਪ੍ਰਧਾਨ ਮੰਤਰੀ ਦਫ਼ਤਰ (ਕੇਂਦਰੀ ਪਰਸੋਨਲ ਵਿਭਾਗ) ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਮਨਜ਼ੂਰੀ ਦੇਣੀ ਹੁੰਦੀ ਹੈ।

ਪੰਜਾਬੀ ਟ੍ਰਿਬਿਊਨ ਮੁਤਾਬਕ ਪੰਜਾਬ ਦੇ ਗ੍ਰਹਿ ਵਿਭਾਗ ਨਾਲ ਸਬੰਧਤ ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਨਾਂ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਦਰਅਸਲ ਸੇਵਾ ਕਾਲ ਵਿੱਚ ਵਾਧੇ ਦੀ ਸਾਰੀ ਖੇਡ ਦੌਰਾਨ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਤੇ ਮੁੱਖ ਸਕੱਤਰ ਦਫ਼ਤਰ ਨੂੰ ਦੋ ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਬੁਣੇ ਗਏ ਜਾਲ ਕਾਰਨ ਨਜ਼ਰਅੰਦਾਜ਼ ਕੀਤਾ ਗਿਆ ਹੈ।

ਇਸ ਅਧਿਕਾਰੀ ਦਾ ਕਹਿਣਾ ਹੈ ਕਿ ਗ੍ਰਹਿ ਵਿਭਾਗ ਵੱਲੋਂ ਪੁਲੀਸ ਅਤੇ ਐਡਵੋਕੇਟ ਜਨਰਲ ਦੇ ਦਫ਼ਤਰ ਨਾਲ ਸਬੰਧਤ ਹੋਰਨਾਂ ਕਈ ਅਹਿਮ ਮਾਮਲਿਆਂ ’ਤੇ ਵੀ ਮੁੱਖ ਮੰਤਰੀ ਦਫ਼ਤਰ ਨੂੰ ਫਾਈਲ ਭੇਜਣ ਦੀ ਥਾਂ ਸਿੱਧੀ ਮੁੱਖ ਮੰਤਰੀ ਨੂੰ ਭੇਜੀਆਂ ਜਾਂਦੀਆਂ ਹਨ। ਇਸ ਗੱਲੋਂ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ ਵੀ ਨਾਰਾਜ਼ ਦੱਸੇ ਜਾ ਰਹੇ ਹਨ।

ਇਥੇ ਪਡ੍ਹੋ ਪੁਰੀ ਖਬਰ - http://v.duta.us/0j2SjgAA

📲 Get Punjab News on Whatsapp 💬