👉ਪੰਜਾਬ ਯੂਨੀਵਰਸਿਟੀ🙋‍♂️ ਵਿੱਚ ਵਿਦਿਆਰਥੀ ਚੋਣਾਂ ☝

  |   Punjabnews

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਮੈਦਾਨ ਵਿੱਚ ਉੱਤਰੇ ਉਮੀਦਵਾਰਾਂ ਦੇ ਭਵਿੱਖ ਦਾ ਫ਼ੈਸਲਾ 6 ਸਤੰਬਰ ਨੂੰ ਪੀਯੂ ਦੇ 68 ਵਿਭਾਗਾਂ ਦੇ 15,221 ਵੋਟਰ ਕਰਨਗੇ। ਇਸ ਸਬੰਧ ਵਿੱਚ ਡੀਨ ਸਟੂਡੈਂਟਸ ਵੈੱਲਫੇਅਰ ਪ੍ਰੋ. ਇਮਾਨੁਲ ਨਾਹਰ ਨੇ ਦੱਸਿਆ ਕਿ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਵੇਰੇ 9 ਵਜੇ ਆਪਣੇ ਵਿਭਾਗਾਂ ਵਿੱਚ ਪਹੁੰਚਣ ਲਈ ਕਿਹਾ ਤਾਂ ਕਿ 9.30 ਵਜੇ ਹਾਜ਼ਰੀ ਲਗਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ 10 ਵਜੇ ਤੋਂ ਬਾਅਦ ਕੈਂਪਸ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਬਿਨਾਂ ਸ਼ਨਾਖ਼ਤੀ ਕਾਰਡ ਤੋਂ ਯੂਨੀਵਰਸਿਟੀ ਵਿੱਚ ਦਾਖਲ ਹੋਣ ’ਤੇ ਪਾਬੰਦੀ ਹੈ।

ਪ੍ਰੋ. ਨਾਹਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ ਵਿੱਚ ਹੋਵੇਗੀ, ਜਦੋਂ ਕਿ ਵਿਭਾਗੀ ਪ੍ਰਤਿਨਿਧਾਂ (ਡੀਆਰ) ਨੂੰ ਪਈਆਂ ਵੋਟਾਂ ਦੀ ਗਿਣਤੀ ਸਬੰਧਿਤ ਵਿਭਾਗਾਂ ਵਿੱਚ ਹੀ ਹੋਵੇਗੀ। ਜਿਹੜੇ ਵਿਦਿਆਰਥੀ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਹੋਣਗੇ, ਉਨ੍ਹਾਂ ਨੂੰ ਇੱਕ ਦਿਨ ਦੀ ਅਟੈਂਡੈਂਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੀਯੂ ਪ੍ਰਸ਼ਾਸਨ ਵੱਲੋਂ 162 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਵੋਟਰ, ਚੋਣ ਪ੍ਰਕਿਰਿਆ ਦੌਰਾਨ ਪ੍ਰਧਾਨ, ਉਪ ਪ੍ਰਧਾਨ, ਸਕੱਤਰ ਅਤੇ ਜਾਇੰਟ ਸਕੱਤਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ 123 ਡੀਆਰਜ਼ ਨੂੰ ਚੋਣਨਗੇ। ਸਭ ਤੋਂ ਜ਼ਿਆਦਾ ਵੋਟਾਂ ਯੂਆਈਈਟੀ ਵਿਭਾਗ ਵਿੱਚ ਹਨ, ਜਿਨ੍ਹਾਂ ਦੀ ਗਿਣਤੀ 2451 ਹੈ।

ਇਥੇ ਪਡ੍ਹੋ ਪੁਰੀ ਖਬਰ - http://v.duta.us/vyBXAwAA

📲 Get Punjab News on Whatsapp 💬