[amritsar] - ਨਸ਼ੀਲੇ ਕੈਪਸੂਲ, ਹੈਰੋਇਨ ਸਮੇਤ 2 ਗ੍ਰਿਫਤਾਰ 100 ਕੈਪਸੂਲ, ਹੈਰੋਇਨ ਬਰਾਮਦ

  |   Amritsarnews

ਅੰਮ੍ਰਿਤਸਰ, (ਅਰੁਣ)- ਕੰਟੋਨਮੈਂਟ ਥਾਣੇ ਦੀ ਪੁਲਸ ਵਲੋਂ ਕੀਤੀ ਵੱਖ-ਵੱਖ ਛਾਪਾਮਾਰੀ ਦੌਰਾਨ ਨਸ਼ੇ ਵਾਲੇ ਪਦਾਰਥਾਂ ਦੇ ਦੋ ਧੰਦੇਬਾਜ਼ਾਂ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿਚੋਂ 100 ਨਸ਼ੀਲੇ ਕੈਪਸੂਲ ਅਤੇ 1 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ ਪੁਲਸ ਵਲੋਂ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਪ੍ਰੈੱਸ ਮਿਲਣੀ ਦੌਰਾਨ ਖੁਲਾਸਾ ਕਰਦਿਆਂ ਥਾਣਾ ਕੰਟੋਨਮੈਂਟ ਮੁਖੀ ਇੰਸਪੈਕਟਰ ਸੰਜੀਵ ਕੁਮਾਰ ਨੇ ਦੱਸਿਆ ਕਿ ਨਸ਼ਾ ਸਮੱਗਲਰਾਂ ਖਿਲਾਫ ਵਿੱਢੀ ਮੁਹਿੰਮ ਕਾਰਨ ਪੁਲਸ ਚੌਕੀ ਗੁੰਮਟਾਲਾ ਦੇ ਇੰਚਾਰਜ ਏ. ਐੱਸ. ਆਈ.ਸਮਸ਼ੇਰ ਸਿੰਘ ਵਲੋਂ ਨਸ਼ੇ ਵਾਲੇ ਕੈਪਸੂਲਾਂ ਦੇ ਇਕ ਧੰਦੇਬਾਜ਼ ਨੂੰ ਗ੍ਰਿਫਤਾਰ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੰਵਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗੁਰੂ ਅਮਰਦਾਸ ਐਵੀਨਿਊ, ਅਜਨਾਲਾ ਰੋਡ ਕੋਲੋਂ 100 ਨਸ਼ੀਲੇ ਕੈਪਸੂਲ ਪਾਰਵਨ ਸਪਾਸ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਇਕ ਵੱਖਰੀ ਛਾਪਾਮਾਰੀ ਦਾ ਹਵਾਲਾ ਦਿੰਦਿਆਂ ਏ. ਐੱਸ. ਆਈ.ਦਿਲਬਾਗ ਸਿੰਘ ਵਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗੁੰਮਟਾਲਾ ਦੇ ਕੋਲੋਂ 1 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਖੁਲਾਸਾ ਕਰਦਿਆਂ ਥਾਣਾ ਕੰਟੋਨਮੈਂਟ ਮੁਖੀ ਸੰਜੀਵ ਕੁਮਾਰ ਨੇ ਦੱਸਿਆ ਕਿ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਇਸ ਮੁਲਜ਼ਮ ਰਮਨਦੀਪ ਸਿੰਘ ਨੂੰ ਅਦਾਲਤ ਵਿਖੇ ਪੇਸ਼ ਕਰ ਕੇ 1 ਦਿਨ ਦੇ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਕੀਤੀ ਜਾਣ ਵਾਲੀ ਪੁੱਛਗਿੱਛ ਦੌਰਾਨ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਇਥੇ ਪਡ੍ਹੋ ਪੁਰੀ ਖਬਰ — - http://v.duta.us/vcngpAAA

📲 Get Amritsar News on Whatsapp 💬