[bhatinda-mansa] - ਸ਼ੂਟਰ ਦਮਨਪ੍ਰੀਤ ਕੌਰ ਨੇ ਜ਼ਿਲਾ ਪੱਧਰੀ ਰਾਈਫਲ ਸ਼ੂਟਿੰਗ ਮੁਕਾਬਲਿਆਂ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

  |   Bhatinda-Mansanews

ਬੋਹਾ (ਮਨਜੀਤ)— ਸ਼ੂਟਰ ਪੈਰਾਡਾਈਜ਼ ਸ਼ੂਟਿੰਗ ਰੇਂਜ, ਮਾਨਸਾ ਵਿਖੇ 64ਵੇਂ ਜ਼ਿਲਾ ਪੱਧਰੀ ਰਾਈਫਲ ਸ਼ੂਟਿੰਗ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੋਹਾ (ਮਾਨਸਾ) ਦੀਆਂ ਵਿਦਿਆਰਥਣਾਂ ਨੇ ਪੰਜ ਤਗਮੇ ਜਿੱਤੇ। ਇਸ ਮੌਕੇ ਪ੍ਰਿੰਸੀਪਲ ਮੁਕੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਵਿੰਦਰ ਸਿੰਘ ਪੰਜਾਬੀ ਮਾਸਟਰ ਨੇ ਬਤੌਰ ਕੋਚ ਰਾਈਫ਼ਲ ਸ਼ੂਟਿੰਗ ਦੀਆਂ ਵਿਦਿਆਰਥਣਾਂ ਨੂੰ ਸਿਖਲਾਈ ਦਿੱਤੀ, ਜਿਸ ਕਰਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਵਿਅਕਤੀਗਤ ਤੌਰ 'ਤੇ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਟੀਮ ਦੇ ਤੌਰ 'ਤੇ ਦੂਸਰਾ ਸਥਾਨ ਪ੍ਰਾਪਤ ਕੀਤਾ।

ਕੋਚ ਨੇ ਕਿਹਾ ਕਿ ਅੰਡਰ-19 ਵਰਗ ਦੇ ਏਅਰ ਰਾਈਫਲ ਓਪਨ ਸਾਈਟ ਈਵੈਂਟ ਵਿਚ ਸਕੂਲ ਦੀ ਵਿਦਿਆਰਥਣ ਦਮਨਪ੍ਰੀਤ ਕੌਰ ਜ਼ਿਲੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਬੈਸਟ ਸ਼ੂਟਰ ਬਣੀ। ਇਸ ਦੇ ਨਾਲ ਹੀ ਸਕੂਲ ਦੀ ਵਿਦਿਆਰਥਣ ਜਸ਼ਨਜੋਤ ਕੌਰ ਨੇ ਵਿਅਕਤੀਗਤ ਤੌਰ 'ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਦਮਨਪ੍ਰੀਤ ਕੌਰ, ਜਸ਼ਨਜੋਤ ਅਤੇ ਲਭਪ੍ਰੀਤ ਕੌਰ ਦੀ ਟੀਮ ਨੇ ਜ਼ਿਲੇ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਜ਼ਿਲੇ ਦੀਆਂ ਜੇਤੂ ਵਿਦਿਆਰਥਣਾਂ ਅਤੇ ਕੋਚ ਬਲਵਿੰਦਰ ਸਿੰਘ ਪੰਜਾਬੀ ਮਾਸਟਰ ਨੂੰ ਸਕੂਲ ਪਹੁੰਚਣ 'ਤੇ ਪ੍ਰਿੰਸੀਪਲ ਮੁਕੇਸ਼ ਕੁਮਾਰ ਜੀ ਨੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਇਸ ਮੌਕੇ ਟੀਮ ਮੈਨੇਜਰ ਸ਼੍ਰੀ ਧਰਮਪਾਲ ਸ਼ਰਮਾ ਦਾ ਵੀ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਰੋਜ ਰਾਣੀ, ਪਰਮਿੰਦਰ ਤਾਂਗੜੀ, ਮੇਘਾ ਸਿੰਘ, ਦੀਪਕ ਗੁਪਤਾ, ਧਰਮਪਾਲ ਸ਼ਰਮਾ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਇਥੇ ਪਡ੍ਹੋ ਪੁਰੀ ਖਬਰ — - http://v.duta.us/JvROuAAA

📲 Get Bhatinda-Mansa News on Whatsapp 💬