[chandigarh] - ਕਾਂਗਰਸ ਨਹੀਂ ਚਾਹੁੰਦੀ ਕਿ ਅਕਾਲੀ ਦਲ ਪੰਚਾਇਤੀ ਚੋਣਾਂ ਲੜੇ : ਦਲਜੀਤ ਚੀਮਾ
ਚੰਡੀਗੜ੍ਹ : ਜ਼ਿਲਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਾਂਕਣ ਪੱਤਰ ਭਰਨ ਦੇ ਦੂਜੇ ਦਿਨ ਅਕਾਲੀ ਦਲ ਨੇ ਗੜਬੜੀ ਕਰਨ ਦੇ ਦੋਸ਼ ਲਾਏ ਹਨ। ਇਸ ਸਬੰਧੀ ਪਾਰਟੀ ਦੇ ਉਪ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਾਮਾਂਕਣ ਲਈ ਐੱਨ. ਓ. ਸੀ., ਐੱਸ. ਸੀ./ਬੀ. ਸੀ. ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਜਾਰੀ ਕਰਨ ਵਾਲੇ ਅਫਸਰ ਆਪਣੇ ਦਫਤਰਾਂ ਤੋਂ ਹੀ ਗਾਇਬ ਹਨ। ਕਈ ਥਾਵਾਂ 'ਤੇ ਤਾਂ ਸਰਟੀਫਿਕੇਟ ਦੇਣ ਤੋਂ ਹੀ ਇਨਕਾਰ ਕਰਨ ਦੇ ਨਾਲ-ਨਾਲ ਜ਼ਲੀਲ ਵੀ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਮੀਦਵਾਰਾਂ ਨੂੰ ਨਾਮਾਂਕਣ ਭਰਨ 'ਚ ਪਰੇਸ਼ਾਨੀ ਹੋ ਰਹੀ ਹੈ।
ਚੀਮਾ ਨੇ ਕਿਹਾ ਕਿ ਇਹ ਸਭ ਵਿਰੋਧੀ ਪੱਖ ਨੂੰ ਚੋਣਾਂ ਤੋਂ ਬਾਹਰ ਰੱਖਣ ਦੀ ਸਾਜਿਸ਼ ਹੈ। ਕਾਂਗਰਸੀ ਆਗੂਆਂ ਦੇ ਇਸ਼ਾਰੇ 'ਤੇ ਹੀ ਇਹ ਸਭ ਕੀਤਾ ਜਾ ਰਿਹਾ ਹੈ। ਇਹ ਅਧਿਕਾਰੀ ਕਾਂਗਰਸ ਉਮੀਦਵਾਰਾਂ ਨੂੰ ਜ਼ਰੂਰੀ ਸਰਟੀਫਿਕੇਟ ਦੇਣ ਲਈ ਆਪਣੇ ਘਰ ਤੋਂ ਕੰਮ ਕਰਨਗੇ। ਕਰੀਬ ਸਾਰੇ ਹੀ ਜ਼ਿਲਿਆਂ ਅਤੇ ਤਹਿਸੀਲਾਂ ਤੋਂ ਅਜਿਹੀਆਂ ਰਿਪੋਰਟਾਂ ਮਿਲ ਰਹੀਆਂ ਹਨ। ਇਸ ਸਬੰਧੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਉਮੀਦਵਾਰਾਂ ਦੀਆਂ ਸਾਰੀਆਂ ਸ਼ਿਕਾਇਤਾਂ ਦੂਰ ਕਰਨ ਦੇ ਨਿਰਦੇਸ਼ ਦੇਣ ਤਾਂ ਜੋ ਸਾਰੇ ਦਲਾਂ ਦੇ ਉਮੀਦਵਾਰਾਂ 'ਚ ਇਕ ਬਰਾਬਰ ਚੋਣ ਮੁਕਾਬਲੇ ਨੂੰ ਯਕੀਨੀ ਬਣਾਇਆ ਜਾਵੇ।
ਇਥੇ ਪਡ੍ਹੋ ਪੁਰੀ ਖਬਰ — - http://v.duta.us/dkmuEQAA