[faridkot-muktsar] - ਆਮ ਆਦਮੀ ਪਾਰਟੀ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਡੱਟ ਕੇ ਲੜੇਗੀ : ਕਾਕਾ ਬਰਾੜ

  |   Faridkot-Muktsarnews

ਸ੍ਰੀ ਮੁਕਤਸਰ ਸਾਹਿਬ, ( ਪਵਨ ਤਨੇਜਾ, ਖੁਰਾਣਾ, ਸੁਖਪਾਲ)—ਬਲਾਕ ਸਮੰਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵੀ ਪੂਰੀ ਤਿਆਰੀ ਕਰ ਲਈ ਗਈ ਹੈ। ਚੋਣਾਂ 'ਚ ਬੜੀ ਸਰਗਰਮੀ ਨਾਲ ਭਾਗ ਲੈਣ ਲਈ ਆਮ ਆਦਮੀ ਪਾਰਟੀ ਦੀ ਇੱਕ ਵੱਡੀ ਮੀਟਿੰਗ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਜਿਸ 'ਚ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਜਗਦੇਵ ਸਿੰਘ ਬਾਂਮ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਬੋਲਦਿਆਂ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ 'ਚ ਬੜੀ ਸਰਗਰਮੀ ਨਾਲ ਹਿੱਸਾ ਲਿਆ ਸੀ ਉਸੇ ਤਰ੍ਹਾਂ ਇਨ੍ਹਾਂ ਚੋਣਾਂ 'ਚ ਵੀ ਆਪਣੇ ਉਮੀਦਵਾਰ ਉਤਾਰੇਗੀ। ਕਾਕਾ ਬਰਾੜ ਨੇ ਆਖਿਆ ਕਿ ਇਨ੍ਹਾਂ ਚੋਣਾਂ ਨੂੰ ਜਿੱਤਣ ਲਈ ਉਹ ਪੂਰੀ ਮਿਹਨਤ ਅਤੇ ਇਮਾਨਦਾਰ ਹੈ। ਉਨ੍ਹਾਂ ਕਿਹਾ ਕਿ 7 ਸਤੰਬਰ ਨੂੰ ਪਾਰਟੀ ਦੇ ਉਮੀਦਵਾਰਾਂ ਵੱਲੋਂ ਕਾਗਜ਼ ਭਰੇ ਜਾਣਗੇ। ਇਸ ਤੋਂ ਇਲਾਵਾ ਮੀਟਿੰਗ 'ਚ ਹੋਏ ਭਰਵੇਂ ਇਕੱਠ 'ਚ ਪਿੰਡ ਥਾਂਦੇਵਾਲਾ ਦੀ ਟੀਮ ਵਲੋਂ ਬਲਾਕ ਸੰਮਤੀ ਲਈ ਜਗਮੇਲ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ ਇਸ ਤੋਂ ਇਲਾਵਾ ਵੱਟੂ ਜੋਨ ਤੋਂ ਪੰਮਾ ਸਿੰਘ ਚੱਕ ਬਾਜਾ ਮਰਾੜ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਲਾ ਪ੍ਰਧਾਨ ਜਗਦੇਵ ਸਿੰਘ ਬਾਂਮ ਨੇ ਆਖਿਆ ਕਿ ਆਮ ਆਦਮੀ ਪਾਰਟੀ ਅੱਗੇ ਵੀ ਪੰਚਾਇਤੀ ਚੋਣਾਂ 'ਚ ਸਰਗਰਮੀ ਨਾਲ ਭਾਗ ਲਵੇਗੀ। ਉਨ੍ਹਾਂ ਸਮੂਹ ਵਰਕਰਾਂ ਨੂੰ ਵਿਸ਼ਵਾਸ ਦੁਆਇਆ ਕਿ ਉਹ ਇਨ੍ਹਾਂ ਚੋਣਾਂ 'ਚ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ ਕਰਨਗੇ। ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਪਹੁੰਚੇ ਵਰਕਰਾਂ ਨੇ ਵੀ ਭਰੋਸਾ ਦੁਆਇਆ ਕਿ ਪਾਰਟੀ ਵਲੋਂ ਦਿੱਤੇ ਜਾਣ ਵਾਲੇ ਉਮੀਦਵਾਰਾਂ ਦੇ ਹੱਕ 'ਚ ਡੱਟ ਕੇ ਪ੍ਰਚਾਰ ਕਰਨਗੇ। ਇਸ ਮੌਕੇ ਬਲਵਿੰਦਰ ਸਿੰਘ ਖਾਲਸਾ, ਪੰਜਾਬ ਰੋਡਵੇਜ਼ ਦੇ ਪ੍ਰਧਾਨ ਅੰਗਰੇਜ਼ ਸਿੰਘ, ਸੁਰਜੀਤ ਸਿੰਘ ਲੁਬਾਣਿਆਂਵਾਲੀ, ਹਰਚਰਨ ਸਿੰਘ ਚੰਨੀ, ਸੁਖਜਿੰਦਰ ਸਿੰਘ ਬਰਾੜ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ 'ਤੇ ਅਰਸ਼ ਬਰਾੜ, ਮੈਂਬਰ ਅਮਰੀਕ ਸਿੰਘ, ਸ਼ਮਸ਼ੇਰ ਸਿੰਘ ਲੱਭੀ ਸੰਗੂਧੋਣ, ਕਾਲਾ ਸਿੰਘ ਸੰਗੂਧੋਣ, ਇੰਦਰਜੀਤ ਸਿੰਘ ਬਰਾੜ, ਸੁੱਖ ਕਾਲਾ ਸਿੰਘ ਵਾਲਾ, ਆਦਿ ਵੱਡੀ ਗਿਣਤੀ 'ਚ ਹਲਕਾ ਮੁਕਤਸਰ ਦੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

ਇਥੇ ਪਡ੍ਹੋ ਪੁਰੀ ਖਬਰ — - http://v.duta.us/q3CbtQAA

📲 Get Faridkot-Muktsar News on Whatsapp 💬