[faridkot-muktsar] - ਖਾਣ ਪੀਣ ਦੀ ਵਸਤਾਂ ਦੀ ਗੁਣਵਤਾ ਨਾਲ ਕੋਈ ਸਮਝੌਤਾ ਸਵਿਕਾਰ ਨਹੀਂ ਹੋਵੇਗਾ : ਡਿਪਟੀ ਕਮਿਸ਼ਨਰ

  |   Faridkot-Muktsarnews

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ) : ਜ਼ਿਲੇ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਵਿੰਦ ਕੁਮਾਰ ਨੇ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵਤਾ ਨਾਲ ਕੋਈ ਸਮਝੌਤਾ ਸਵਿਕਾਰ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਮਿਲਾਵਟ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਫੂਡ ਸੇਫਟੀ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਅਤੇ ਦੁੱਧ ਤੋਂ ਬਣੀਆਂ ਵਸਤਾਂ ਦੇ ਵਪਾਰ ਨਾਲ ਜੁੜੇ ਲੋਕਾਂ ਨੂੰ ਭੋਜਨ ਸੁਰੱਖਿਆ ਕਾਨੂੰਨ ਬਾਰੇ ਜਾਣਕਾਰੀ ਦੇਣ ਲਈ ਬੁਲਾਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਖ਼ਤ ਫੈਸਲਾ ਕੀਤਾ ਗਿਆ ਹੈ ਕਿ ਕਿਸੇ ਨੂੰ ਵੀ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫੈਸਲਾ ਲਿਆ ਹੈ ਕਿ ਫੂਡ ਸੇਫਟੀ ਟੀਮਾਂ ਨੂੰ ਜਰੂਰਤ ਪੈਣ 'ਤੇ ਪੁਲਸ ਮਦਦ ਵੀ ਮੁਹੱਈਆ ਕਰਵਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਰਿਚਾ ਨੇ ਕਿਹਾ ਕਿ ਜੋ ਖਾਣ-ਪੀਣ ਦੀਆਂ ਵਸਤਾਂ ਦੀ ਵਿਕਰੀ ਕਰਦਾ ਹੈ, ਉਸ ਕੋਲ ਫੂਡ ਸੇਫਟੀ ਕਾਨੂੰਨ ਤਹਿਤ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਜਰੂਰ ਹੋਣੀ ਚਾਹੀਦੀ ਹੈ। ਸਲਾਨਾ 12 ਲੱਖ ਤੋਂ ਵੱਧ ਦੀ ਟਰਨਓਵਰ ਲਈ ਲਾਈਸੈਂਸ ਲੈਣਾ ਲਾਜ਼ਮੀ ਹੈ ਜਦਕਿ ਛੋਟੇ ਦੁਕਾਨਦਾਰਾਂ ਨੂੰ ਵੀ ਰਜਿਸਟ੍ਰੇਸ਼ਨ ਕਰਵਾਉਣੀ ਪਵੇਗੀ। ਸਹਾਇਕ ਫੂਡ ਸੇਫਟੀ ਕਮਿਸ਼ਨਰ ਡਾ: ਕਮਲਪ੍ਰੀਤ ਸਿੰਘ ਨੇ ਦੱਸਿਆ ਕਿ ਫੂਡ ਸੇਫਟੀ ਕਾਨੂੰਨ ਤਹਿਤ 6 ਸਾਲ ਤੱਕ ਦੀ ਕੈਦ ਜਾਂ 10 ਲੱਖ ਰੁਪਏ ਤੱਕ ਜੁਰਮਾਨਾ ਜਾਂ ਦੋਨੋ ਹੋ ਸਕਦੇ ਹਨ। ਇਸ ਮੌਕੇ ਸਿਵਲ ਸਰਜਨ ਡਾ: ਸੁਖਪਾਲ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਰਣਦੀਪ ਹਾਂਡਾ, ਫੂਡ ਸੇਫਟੀ ਅਫ਼ਸਰ ਤਰੁਣ ਬਾਂਸਲ ਆਦਿ ਹਾਜ਼ਰ ਸਨ।

ਇਥੇ ਪਡ੍ਹੋ ਪੁਰੀ ਖਬਰ — - http://v.duta.us/hE4dAwAA

📲 Get Faridkot-Muktsar News on Whatsapp 💬