[faridkot-muktsar] - ਖੇਤ ਮਜ਼ਦੂਰਾਂ ਵੱਲੋਂ ਬਲਾਕ ਸੰਮਤੀ ਤੇ ਜ਼ਿਲਾ ਪ੍ਰ੍ੀਸ਼ਦ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ

  |   Faridkot-Muktsarnews

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ, (ਸੁਖਪਾਲ, ਪਵਨ)- ਦਿਹਾਤੀ ਮਜ਼ਦੂਰ ਸਭਾ ਦੀ ਅਗਵਾਈ ਹੇਠ ਪਿੰਡ ਚੱਕ ਮਦਰੱਸਾ ਵਿਖੇ ਅੱਜ ਖੇਤ ਮਜ਼ਦੂਰਾਂ ਨੇ ਪੰਚਾਇਤੀ ਜ਼ਮੀਨ ਵਾਲੀ ਥਾਂ ’ਤੇ ਰੋਸ ਪ੍ਰਦਰਸ਼ਨ ਕਰਦਿਅਾਂ ਐਲਾਨ ਕੀਤਾ ਕਿ ਇਸ ਮਹੀਨੇ ਹੋਣ ਵਾਲੀਅਾਂ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਦੀਆਂ ਚੋਣਾਂ ਦਾ ਬਾਈਕਾਟ ਕੀਤਾ ਜਾਵੇਗਾ।

ਇਸ ਸਮੇਂ ਸਭਾ ਦੇ ਸੂਬਾ ਜੁਆਇੰਟ ਸਕੱਤਰ ਜਗਜੀਤ ਸਿੰਘ ਜੱਸੇਆਣਾ ਨੇ ਕਿਹਾ ਕਿ ਜਦੋਂ ਤੱਕ ਪਿੰਡ ਦੇ ਮਜ਼ਦੂਰਾਂ ਨੂੰ 5-5 ਮਰਲਿਆਂ ਦੇ ਰਿਹਾਇਸ਼ੀ ਪਲਾਟ ਨਹੀਂ ਦਿੱਤੇ ਜਾਂਦੇ, ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਇਸ ਦੌਰਾਨ ਮਜਡਦੂਰਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜ਼ਿਲਾ ਪ੍ਰਧਾਨ ਹਰਜੀਤ ਸਿੰਘ ਮਦਰੱਸਾ, ਜਸਵਿੰਦਰ ਸਿੰਘ ਸੰਗੂਧੌਣ, ਕਰਮ ਸਿੰਘ ਮਦਰੱਸਾ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਿਰਮਲ ਸਿੰਘ, ਬਲਕਾਰ ਸਿੰਘ ਖਾਲਸਾ, ਜਲੰਧਰ ਸਿੰਘ, ਰੂਪ ਸਿੰਘ, ਬੇਅੰਤ ਸਿੰਘ ਆਦਿ ਮੌਜੂਦ ਸਨ।

ਇਥੇ ਪਡ੍ਹੋ ਪੁਰੀ ਖਬਰ — - http://v.duta.us/bhBhjwAA

📲 Get Faridkot-Muktsar News on Whatsapp 💬