[firozepur-fazilka] - ਵੇਰਕਾ ਕੰਪਨੀ ਦੀ ਦੁਕਾਨ 'ਤੇ ਚੋਰਾਂ ਨੇ ਬੋਲਿਆ ਧਾਵਾ
ਫਿਰੋਜ਼ਪੁਰ (ਕੁਮਾਰ, ਮਲਹੋਤਰਾ) - ਜ਼ੀਰਾ ਰੋਡ ਸਤੀਏਵਾਲਾ ਸਥਿਤ ਵੇਰਕਾ ਕੰਪਨੀ ਦੀ ਦੁਕਾਨ ਦੇ ਤਾਲੇ ਤੋੜ ਕੇ ਬੀਤੀ ਰਾਤ ਅਣਪਛਾਤੇ ਚੋਰ ਤਾਲੇ ਤੋੜ ਕੇ ਇਨਵਰਟਰ, ਬੈਟਰੇ, ਐੱਲ. ਈ. ਡੀ. ਤੇ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ 'ਚ ਮੁੱਦਈ ਬਲਜਿੰਦਰ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਮਕਾਨ ਨੰ. 10, ਗੁਰੂ ਰਾਮਦਾਸ ਨਗਰ ਫਿਰੋਜ਼ਪੁਰ ਸ਼ਹਿਰ ਨੇ ਦੱਸਿਆ ਕਿ ਅਣਪਛਾਤੇ ਚੋਰ ਉਸ ਦੀ ਵੇਰਕਾ ਕੰਪਨੀ ਦੀ ਦੁਕਾਨ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ ਸਨ। ਉਹ 1 ਇਨਵਰਟਰ, 2 ਬੈਟਰੇ, 1 ਐੱਲ. ਈ. ਡੀ., 14 ਕਿਲੋ ਦੇਸੀ ਘਿਉ ਤੇ ਇਕ ਹਜ਼ਾਰ ਰੁਪਏ ਦੇ ਸਿੱਕੇ ਚੋਰੀ ਕਰ ਕੇ ਲੈ ਗਏ । ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਚੋਰਾਂ ਦਾ ਪਤਾ ਲਾਇਆ ਜਾ ਰਿਹਾ ਹੈ।
ਇਥੇ ਪਡ੍ਹੋ ਪੁਰੀ ਖਬਰ — - http://v.duta.us/cCNFUgAA