[hoshiarpur] - ਸ਼ਾਦਮਾਨ ਚੌਂਕ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ’ਤੇ ਫੈਸਲਾ ਕਰੇ ਲਾਹੌਰ ਸਰਕਾਰ

  |   Hoshiarpurnews

ਲਾਹੌਰ— ਪਾਕਿਸਤਾਨ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਲਾਹੌਰ ਜ਼ਿਲਾ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਸ਼ਾਦਮਾਨ ਚੌਂਕ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਸਬੰਧ ’ਚ ਫੈਸਲਾ ਕਰੇ। ਜ਼ਿਕਰਯੋਗ ਹੈ ਕਿ ਬਿ੍ਰਟਿਸ਼ ਸ਼ਾਸਨ ਦੌਰਾਨ 87 ਸਾਲ ਪਹਿਲਾਂ ਆਜ਼ਾਦੀ ਘੁਲਾਟੀਏ ਸਰਦਾਰ ਭਗਤ ਸਿੰਘ ਨੂੰ ਇਥੇ ਫਾਂਸੀ ਦਿੱਤੀ ਗਈ ਸੀ। ਸ਼ਾਦਮਾਨ ਚੌਰਾਹਾ ਉਸੇ ਸਥਾਨ ’ਤੇ ਬਣਿਆ ਹੋਇਆ ਹੈ।

ਲਾਹੌਰ ਹਾਈ ਕੋਰਟ ਦੇ ਜੱਜ ਸ਼ਾਹਿਦ ਜ਼ਮੀਲ ਖਾਨ ਨੇ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਲਾਹੌਰ ਦੇ ਹਾਈ ਕਮਿਸ਼ਨ ਨੂੰ ਆਦੇਸ਼ ਦਿੱਤਾ ਕਿ ਉਹ ਕਾਨੂੰਨ ਦੇ ਦਾਇਰੇ ’ਚ ਰਹਿੰਦੇ ਹੋਏ ਸ਼ਾਦਮਾਨ ਚੌਂਕ ਦਾ ਨਾਂ ਬਦਲ ਕੇ ਭਗਤ ਸਿੰਘ ਦੇ ਨਾਂ ’ਤੇ ਰੱਖਣ ’ਚ ਫੈਸਲਾ ਕਰਨ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/wY7wBgAA

📲 Get Hoshiarpur News on Whatsapp 💬