[hoshiarpur] - ਸੋਧੀ ਹੋਈ ਪੈਨਸ਼ਨ ਲਾਗੂ ਕਰਵਾਉਣ ਲਈ ਰੋਡਵੇਜ਼ ਪੈਨਸ਼ਨਰਜ਼ ਵੱਲੋਂ ਰੋਸ ਮੁਜ਼ਾਹਰਾ

  |   Hoshiarpurnews

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਂਡ ਫੈਮਿਲੀ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮੀਟਿੰਗ ਬੱਸ ਸਟੈਂਡ ਵਿਖੇ ਚੇਅਰਮੈਨ ਤਰਸੇਮ ਸਿੰਘ ਦੀ ਪ੍ਰਧਾਨਗੀ ’ਚ ਹੋਈ। ਮੀਟਿੰਗ ਦੇ ਅਖੀਰ ’ਚ ਪੈਨਸ਼ਨਰਾਂ ਨੇ ਪੇ-ਕਮਿਸ਼ਨ ਨੂੰ ਲਾਗੂ ਕਰ ਕੇ ਸੋਧੀ ਹੋਈ ਪੈਨਸ਼ਨ ਲਾਗੂ ਕਰਨ ਅਤੇ ਹੋਰ ਮੰਗਾਂ ਪੂਰੀਆਂ ਕਰਵਾਉਣ ਲਈ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਐਸੋਸੀਏਸ਼ਨ ਦੇ ਆਗੂਆਂ ਭੁਪਿੰਦਰ ਸਿੰਘ ਤੇ ਤਰਸੇਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਸਾਡੀਆਂ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ, ਜਿਸ ਕਾਰਨ ਪੈਨਸ਼ਨਰਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਗੁਰਮੁਖ ਸਿੰਘ, ਜਸਵੰਤ ਸਿੰਘ, ਜੋਗਿੰਦਰ ਪਾਲ, ਦਿਲਬਾਗ ਸਿੰਘ, ਕਰਨੈਲ ਸਿੰਘ, ਸਤਨਾਮ ਸਿੰਘ, ਗਿਆਨ ਸਿੰਘ, ਅਮਰੀਕ ਸਿੰਘ, ਹਰੀ ਚੰਦ, ਰਾਜ ਕੁਮਾਰ ਆਦਿ ਵੀ ਮੌਜੂਦ ਸਨ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/uCO2MgAA

📲 Get Hoshiarpur News on Whatsapp 💬