[hoshiarpur] - 9000 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ

  |   Hoshiarpurnews

ਟਾਂਡਾ ਉੜਮੁੜ (ਪੰਡਿਤ)— ਟਾਂਡਾ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਪਿੰਡ ਝਾਂਵਾ 'ਚ ਛਾਪੇਮਾਰੀ ਕਰਕੇ 9000 ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਮੌਕੇ ਤੋਂ ਫਰਾਰ ਹੋਏ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਅਸ਼ੋਕ ਕੁਮਾਰ ਪੁੱਤਰ ਅਜੀਤ ਕੁਮਾਰ ਦੇ ਖਿਲਾਫ਼ ਦਰਜ ਕੀਤਾ ਹੈ। ਹੈੱਡ ਕਾਂਸਟੇਬਲ ਗੁਰਮੀਤ ਸਿੰਘ ਦੀ ਟੀਮ ਨੂੰ ਗਸ਼ਤ ਦੌਰਾਨ ਅੱਡਾ ਝਾਂਵਾ 'ਤੇ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਉਕਤ ਦੋਸ਼ੀ ਬਾਹਰਲੇ ਸੂਬਿਆਂ ਤੋਂ ਸ਼ਰਾਬ ਲਿਆ ਕੇ ਵੇਚਦਾ ਹੈ। ਪੁਲਸ ਨੇ ਜਦੋਂ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਅਰੁਣਾਚਲ ਪ੍ਰਦੇਸ਼ 'ਚ ਵਿਕਣ ਵਾਲੀ 9000 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਦੋਸ਼ੀ ਖਿਲਾਫ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ।

ਇਥੇ ਪਡ੍ਹੋ ਪੁਰੀ ਖਬਰ — - http://v.duta.us/TkTIOQAA

📲 Get Hoshiarpur News on Whatsapp 💬