[jalandhar] - ਪੰਜਾਬ ਗੌਰਮਿੰਟ ਇੰਪਲਾਈਜ਼ ਐਂਡ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਮੀਟਿੰਗ

  |   Jalandharnews

ਜਲੰਧਰ - ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਸਬੰਧ 'ਚ ਅੱਜ ਪੰਜਾਬ ਗੌਰਮਿੰਟ ਇੰਪਲਾਈਜ਼ ਐਂਡ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਨੂੰ ਸੂਬਾ ਜਨਰਲ ਸਕੱਤਰ ਗੋਪਾਲ ਸਿੰਘ ਪਾਲ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਅਮਰੀਕ ਸਿੰਘ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ 'ਚ ਅੱਜ ਬੀ.ਜੇ.ਪੀ. ਸਰਕਾਰ ਹੁੰਦੀ ਤਾਂ ਇਹ ਅੱਤ ਦੀ ਮਹਿੰਗਾਈ ਨਹੀਂ ਸੀ ਹੋਣੀ। ਕੇਂਦਰ ਦੀ ਮੋਦੀ ਸਰਕਾਰ ਨੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਵਾਧਾ ਕਰਕੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ, ਜਿਸ ਕਾਰਨ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ।

ਇਸ ਮੌਕੇ ਅਮਰੀਕ ਸਿੰਘ ਗਿੱਲ ਪ੍ਰਧਾਨ ਅਤੇ ਗੋਪਾਲ ਸਿੰਘ ਪਾਲ ਜਨਰਲ ਸਕੱਤਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਪੇ-ਕਮਿਸ਼ਨ, ਜੋ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧ 'ਚ ਹੈ, ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਵਲੋਂ 13 ਸਤੰਬਰ ਨੂੰ ਜਲੰਧਰ ਦੇ ਬੱਸ ਸਟੈਂਡ ਵਿਖੇ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਜਥੇਬੰਦੀ ਦੇ ਮੈਂਬਰ ਸ਼ਾਮਲ ਹੋਣਗੇ। ਇਸ ਮੌਕੇ ਹਰਕੇਵਲ ਰਾਮ, ਰੋਸ਼ਨ ਲਾਲ ਘਈ, ਰਮੇਸ਼ ਕੁਮਾਰ ਸ਼ਰਮਾ, ਸੇਵਾ ਸਿੰਘ ਆਦਿ ਹਾਜ਼ਰ ਸਨ।

ਇਥੇ ਪਡ੍ਹੋ ਪੁਰੀ ਖਬਰ — - http://v.duta.us/fweALQAA

📲 Get Jalandhar News on Whatsapp 💬