[kapurthala-phagwara] - 550 ਸਾਲਾ ਪ੍ਰਕਾਸ਼ ਪੁਰਬ ਸਬੰਧੀ 1800 ਕਰੋੜ ਰੁਪਏ ਦੀ ਪ੍ਰਪੋਜ਼ਲ ਬਣਾ ਕੇ ਕੇਂਦਰ ਸਰਕਾਰ ਨੂੰ ਭੇਜੀ : ਸੁਖਜਿੰਦਰ ਰੰਧਾਵਾ

  |   Kapurthala-Phagwaranews

ਸੁਲਤਾਨਪੁਰ ਲੋਧੀ (ਧੀਰ)— ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ 10 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਨਾਲ ਕੀਤੀ ਜਾਣ ਵਾਲੀ ਮੀਟਿੰਗ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜੇਲ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਉਚੇਚੇ ਤੌਰ 'ਤੇ ਬੁੱਧਵਾਰ ਇਥੇ ਪੁੱਜੇ।ਰੰਧਾਵਾ ਨੇ ਮੀਟਿੰਗ ਵਾਲੀ ਜਗ੍ਹਾ ਦਾ ਨਿਰੀਖਣ ਕਰਨ ਉਪਰੰਤ ਵਿਧਾਇਕ ਚੀਮਾ ਨਾਲ ਸ਼ਤਾਬਦੀ ਸਮਾਗਮ ਨੂੰ ਲੈ ਕੇ ਹੋਣ ਵਾਲੀ ਮੀਟਿੰਗ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਰੰਧਾਵਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਅਤੇ ਇਤਿਹਾਸਕ ਬਣਾਉਣ ਲਈ 549ਵੇਂ ਗੁਰਪੁਰਬ ਉਪਰੰਤ ਇਤਿਹਾਸਕ ਨਗਰੀ ਵਿਖੇ ਵਿਕਾਸ ਜੰਗੀ ਪੱਧਰ 'ਤੇ ਸ਼ੁਰੂ ਕਰਵਾ ਦਿੱਤੇ ਜਾਣਗੇ ਤਾਂ ਜੋ 550 ਸਾਲਾ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਹਰ ਹਾਲ 'ਚ ਮੁਕੰਮਲ ਕਰ ਲਏ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਆਵੇ।...

ਇਥੇ ਪਡ੍ਹੋ ਪੁਰੀ ਖਬਰ — - http://v.duta.us/NYDfXgAA

📲 Get Kapurthala-Phagwara News on Whatsapp 💬