[ludhiana-khanna] - ਅਕਾਲੀ ਦਲ ਨੇ ਹਾਈਵੇਅ ਕੀਤਾ ਜਾਮ, ਐੱਨ. ਓ. ਸੀ. ਜਾਰੀ ਕਰਨ ਦੀ ਮੰਗ

  |   Ludhiana-Khannanews

ਖੰਨਾ (ਬਿਪਨ) : ਬਲਾਕ ਸਮਿਤੀ ਤੇ ਜ਼ਿਲਾ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਐੱਨ. ਓ. ਸੀ. ਨਾ ਜਾਰੀ ਕਰਨ 'ਤੇ ਭੜਕੇ ਅਕਾਲੀ ਦਲ ਨੇ ਇੱਥੇ ਹਾਈਵੇਅ ਜਾਮ ਕਰ ਦਿੱਤਾ। ਇਸ ਦੀ ਅਗਵਾਈ ਹਲਕਾ ਇੰਚਾਰਜ ਰਣਜੀਤ ਸਿੰਘ ਤਲਵੰਡੀ ਅਤੇ ਯੂਥ ਅਕਾਲੀ ਦਲ ਪ੍ਰਧਾਨ ਯਾਦਵਿੰਦਰ ਸਿੰਘ ਕਰ ਰਹੇ ਹਨ। ਫਿਲਹਾਲ ਹਾਈਵੇਅ 'ਤੇ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਅਤੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਐੱਨ. ਓ. ਸੀ. ਜਾਰੀ ਨਹੀਂ ਕਰ ਦਿੱਤੇ ਜਾਂਦੇ, ਉਸ ਸਮੇਂ ਤੱਕ ਹਾਈਵੇਅ ਨੂੰ ਬੰਦ ਹੀ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਕਾਂਗਰਸ 'ਤੇ ਦੋਸ਼ ਲਾਏ ਹਨ ਕਿ ਸਰਕਾਰੀ ਅਫਸਰ ਘਰੋਂ ਬੈਠੇ ਹੀ ਕਾਂਗਰਸੀਆਂ ਨੂੰ ਐੱਨ. ਓ. ਸੀ. ਜਾਰੀ ਕਰ ਰਹੇ ਹਨ, ਜਦੋਂ ਕਿ ਬਾਕੀ ਉਮੀਦਵਾਰਾਂ ਨੂੰ ਉਨ੍ਹਾਂ ਦੇ ਦਫਤਰਾਂ 'ਚ ਜਾ ਕੇ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਚਾਹੁੰਦੀ ਹੀ ਨਹੀਂ ਹੈ ਕਿ ਵਿਰੋਧੀ ਧਿਰ ਵੀ ਚੋਣਾਂ ਲੜੇ।

ਇਥੇ ਪਡ੍ਹੋ ਪੁਰੀ ਖਬਰ — - http://v.duta.us/mBfF_wAA

📲 Get Ludhiana-Khanna News on Whatsapp 💬