[moga] - ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ 15 ਨੂੰ ਧਰਨਾ ਦੇਣ ਦਾ ਐਲਾਨ
ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਬਲਾਕ ਪੱਧਰੀ ਸਾਂਝੀ ਮੀਟਿੰਗ ਪਿੰਡ ਭਾਗੀਕੇ ਵਿਖੇ ਹੋਈ, ਜਿਸ ’ਚ ਪਿੰਡ ਭਾਗੀਕੇ ਦੇ ਮੈਡੀਕਲ ਸਟੋਰ ਚਲਾ ਰਹੇ ਨੌਜਵਾਨ ਦੀ ਕੁੱਟ-ਮਾਰ ਨੂੰ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਅੱਗੇ 15 ਸਤੰਬਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾਂ, ਸੈਕਟਰੀ ਬੂਟਾ ਸਿੰਘ ਭਾਗੀਕੇ , ਮਜ਼ਦੂਰ ਆਗੂ ਬਲਵੰਤ ਸਿੰਘ ਬਾਘਾਪੁਰਾਣਾ ਅਤੇ ਦਰਸ਼ਨ ਸਿੰਘ ਹਿੰਮਤਪੁਰਾ ਨੇ ਕਿਹਾ ਕਿ ਮੈਡੀਕਲ ਸਟੋਰ ਮਾਲਕ ਨੂੰ ਲੁੱਟਣ ਦੇ ਇਰਾਦੇ ਨਾਲ ਉਸ ਦੀ ਕੁੱਟ-ਮਾਰ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਕੁੱਟ-ਮਾਰ ਕਰਨ ਵਾਲਿਆਂ ਨੂੰ ਰਾਜਨੀਤਿਕ ਸਰਪ੍ਰਸਤੀ ਹਾਸਲ ਹੈ, ਜਿਸ ਕਾਰਨ ਉਨ੍ਹਾਂ ’ਤੇ ਬਣਦੀਆਂ ਧਾਰਾਵਾਂ ਨਹੀਂ ਲਾਈਆਂ ਗਈਆਂ ਅਤੇ ਜਥੇਬੰਦੀ ਵੱਲੋਂ ਉਨ੍ਹਾਂ ’ਤੇ ਬਣਦੀਆਂ ਧਾਰਾਵਾਂ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ 15 ਸਤੰਬਰ ਨੂੰ ਧਰਨਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਨੌਜਵਾਨ ਭਾਰਤ ਸਭਾ ਦੇ ਕਰਮ ਰਾਮਾਂ, ਗੁਰਮੁੱਖ ਸਿੰਘ ਹਿੰਮਤਪੁਰਾ, ਸੌਦਾਗਰ ਸਿੰਘ ਖਾਈ, ਨੇਕ ਸਿੰਘ ਭਾਗੀਕੇ, ਜਗਮੋਹਨ ਸਿੰਘ ਸੈਦੋਕੇ, ਗੁਰਨਾਮ ਸਿੰਘ ਮਾਛੀਕੇ ਆਦਿ ਹਾਜ਼ਰ ਸਨ। ਇਸ ਸਬੰਧੀ ਸਬ-ਇੰਸਪੈਕਟਰ ਬਲਰਾਜ ਮੋਹਨ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਚੁੱਕੀ ਹੈ।
ਇਥੇ ਪਡ੍ਹੋ ਪੁਰੀ ਖਬਰ — - http://v.duta.us/0DH8IgAA