[moga] - ਜਬਰ-ਜ਼ਨਾਹ ਕਰਨ ਦਾ ਲਾਇਆ ਦੋਸ਼, ਮਾਮਲਾ ਦਰਜ

  |   Moganews

ਮੋਗਾ, (ਅਾਜ਼ਾਦ)- ਜ਼ਿਲੇ ਦੇ ਪਿੰਡ ਦੀ ਇਕ ਅੌਰਤ ਨੇ ਪਿੰਡ ਦੇ ਹੀ ਇਕ ਵਿਅਕਤੀ ਗੁਰਪ੍ਰੀਤ ਟੋਨੀ ’ਤੇ ਘਰ ’ਚ ਦਾਖਲ ਹੋ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਯਤਨ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਕੇ ਕਥਿਤ ਦੋਸ਼ੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਬਲਵਿੰਦਰ ਕੌਰ ਵੱਲੋਂ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੀਡ਼ਤਾ ਨੇ ਕਿਹਾ ਕਿ ਉਹ ਘਰੇਲੂ ਕੰਮ ਕਰਦੀ ਹੈ। ਪਿੰਡ ਦਾ ਹੀ ਇਕ ਵਿਅਕਤੀ ਸਾਡੇ ਘਰ ’ਚ ਜ਼ਬਰਦਸਤੀ ਦਾਖਲ ਹੋਇਆ ਅਤੇ ਘਰ ਦਾ ਅੰਦਰਲਾ ਦਰਵਾਜ਼ਾ ਬੰਦ ਕਰ ਦਿੱਤਾ ਅਤੇ ਮੇਰੇ ਨਾਲ ਉਸ ਨੇ ਜਬਰ-ਜ਼ਨਾਹ ਦੀ ਕੋਸ਼ਿਸ਼ ਕੀਤੀ, ਜਦ ਮੈਂ ਵਿਰੋਧ ਕੀਤਾ ਤਾਂ ਉਹ ਮੇਰੇ ਨਾਲ ਕੁੱਟ-ਮਾਰ ਕਰਨ ਲੱਗਾ ਅਤੇ ਮੈਨੂੰ ਧਮਕੀਆਂ ਦਿੰਦੇ ਹੋਏ ਭੱਜ ਗਿਆ, ਜਿਸ ’ਤੇ ਮੈਂ ਆਪਣੇ ਪਰਿਵਾਰ ਵਾਲਿਆਂ ਨੂੰ ਇਸ ਦੀ ਜਾਣਕਾਰੀ ਦਿੱਤੀ ਤੇ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ। ਉਹ ਮਾਮਲੇ ਦੀ ਜਾਂਚ ਕਰ ਕੇ ਸੱਚਾਈ ਜਾਣਨ ਦਾ ਯਤਨ ਕਰ ਰਹੇ ਹਨ।

ਇਥੇ ਪਡ੍ਹੋ ਪੁਰੀ ਖਬਰ — - http://v.duta.us/8t-jFgAA

📲 Get Moga News on Whatsapp 💬